ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਇਮਾਰਤ ਢਾਹੀ
ਜਮਸ਼ੇਰ ਖਾਸ (ਜਲੰਧਰ), 10 ਮਾਰਚ (ਹਰਵਿੰਦਰ ਕੁਮਾਰ) - ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੰਜਾਬ ਸਰਕਾਰ ਵਲੋਂ ਆਰੰਭੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਿੰਡ ਜਮਸ਼ੇਰ ਵਿਖੇ ਇਕ ਨਸ਼ਾ ਤਸਕਰ ਦੀ ਗੈਰ ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ। ਮੌਕੇ 'ਤੇ ਏਡੀਸੀਪੀ ਹਰਿੰਦਰ ਸਿੰਘ ਗਿੱਲ, ਏਸੀਪੀ ਜਲੰਧਰ ਛਾਉਣੀ ਸਰਵਣਜੀਤ ਸਿੰਘ ਅਤੇ ਥਾਣਾ ਸਦਰ ਜਲੰਧਰ ਦੇ ਐਸਐਚਓ ਸੰਜੀਵ ਕੁਮਾਰ ਨੇ ਖੁਦ ਹਾਜ਼ਰ ਰਹਿ ਕੇ ਭੰਨ ਤੋੜ ਕਰਵਾਈ ਦੀ ਨਿਗਰਾਨੀ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
;
;
;
;
;
;