ਸੁਖਪਾਲ ਸਿੰਘ ਖਹਿਰਾ ਦੇ ਬਿਆਨ ਦਾ ਪੰਜਾਬ ਮਹਿਲਾ ਆਯੋਗ ਨੇ ਲਿਆ ਨੋਟਿਸ
ਚੰਡੀਗੜ੍ਹ, 10 ਮਾਰਚ- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ, 'ਆਪ' ਸਰਕਾਰ ਦੀ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਯੋਜਨਾ ਦੀ ਆਲੋਚਨਾ ਕਰਨ ਤੋਂ ਬਾਅਦ ਮੁਸੀਬਤ ਵਿਚ ਫਸ ਗਏ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ ਅਤੇ ਕਪੂਰਥਲਾ ਦੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਕੀਤੀ ਹੈ।
ਕਮਿਸ਼ਨ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਇਹ ਬਿਆਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੇ ਉਕਸਾਉਣ 'ਤੇ ਦਿੱਤਾ ਸੀ। ਨਤੀਜੇ ਵਜੋਂ ਖਹਿਰਾ ਅਤੇ ਵੜਿੰਗ ਨੂੰ 12 ਮਾਰਚ ਨੂੰ ਸਵੇਰੇ 11:30 ਵਜੇ ਕਮਿਸ਼ਨ ਦੇ ਮੋਹਾਲੀ ਦਫ਼ਤਰ ਵਿਚ ਤਲਬ ਕੀਤਾ ਗਿਆ ਹੈ। ਕਮਿਸ਼ਨ ਨੇ ਕਪੂਰਥਲਾ ਦੇ ਐਸ.ਐਸ.ਪੀ. ਨੂੰ ਪੱਤਰ ਲਿਖ ਕੇ ਕਿਹਾ ਕਿ ਇਕ ਵਾਇਰਲ ਵੀਡੀਓ ਰਾਹੀਂ ਕਮਿਸ਼ਨ ਦੇ ਧਿਆਨ ਵਿਚ ਇਹ ਆਇਆ ਹੈ ਕਿ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਉਕਸਾਉਣ 'ਤੇ ਕਥਿਤ ਤੌਰ 'ਤੇ ਔਰਤਾਂ ਵਿਰੁੱਧ ਬਹੁਤ ਹੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਮਾਮਲੇ ਨੂੰ ਗੰਭੀਰ ਸਮਝਦੇ ਹੋਏ, ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਦੇ ਤਹਿਤ ਖੁਦ ਨੋਟਿਸ ਲਿਆ ਹੈ।
ਇਸ ਮਾਮਲੇ ਦੀ ਤੁਰੰਤ ਜਾਂਚ ਐਸ.ਪੀ. ਰੈਂਕ ਦੇ ਅਧਿਕਾਰੀ ਤੋਂ ਕਰਵਾਈ ਜਾਣੀ ਚਾਹੀਦੀ ਹੈ ਅਤੇ ਮਾਮਲੇ ਦੀ ਸਟੇਟਸ ਰਿਪੋਰਟ ਤਿਆਰ ਕੀਤੀ ਜਾਣੀ ਚਾਹੀਦੀ ਹੈ ਅਤੇ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਨੂੰ 12 ਮਾਰਚ ਨੂੰ ਕਮਿਸ਼ਨ ਦੇ ਸਾਹਮਣੇ ਪੇਸ਼ ਕੀਤਾ ਜਾਣਾ ਚਾਹੀਦਾ ਹੈ।
;
;
;
;
;
;