JALANDHAR WEATHER

ਸ਼੍ਰੋਮਣੀ ਕਮੇਟੀ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਦਿੱਤੀ 15 ਲੱਖ ਦੀ ਸਹਾਇਤਾ

ਅੰਮ੍ਰਿਤਸਰ, 10 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਮਾਲੀ ਸਹਿਯੋਗ ਕੀਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਲਾਮਿਸਾਲ ਸੇਵਾ ਕੀਤੀ ਹੈ, ਜਿਨ੍ਹਾਂ ਦੀ ਸੋਚ ਨੂੰ ਪਿੰਗਲਵਾੜਾ ਸੁਸਾਇਟੀ ਵਲੋਂ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਕੀਤੇ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਲਈ ਹਰ ਸਾਲ 15 ਲੱਖ ਰੁਪਏ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਹਿਤ ਹੀ ਅੱਜ ਇਹ ਰਾਸ਼ੀ ਪ੍ਰਬੰਧਕਾਂ ਨੂੰ ਸੌਂਪੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਰਾਏਪੁਰ, ਓ.ਐਸ.ਡੀ. ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ