ਸੱਤਾਧਾਰੀ ਪਾਰਟੀ ਦਾ ਸਰਪੰਚ 18 ਪੈਕੇਟ ਹੈਰੋਇਨ ਸਣੇ ਕਾਬੂ
ਖੇਮਕਰਨ, 10 ਮਾਰਚ (ਰਾਕੇਸ਼ ਕੁਮਾਰ ਬਿੱਲਾ)- ਕੇਂਦਰੀ ਜਾਂਚ ਏਜੰਸੀ ਐਨ. ਸੀ. ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਨੇ ਅੱਜ ਸਵੇਰੇ ਨਜ਼ਦੀਕੀ ਪਿੰਡ ਕਲਸੀਆਂ ਕਲਾਂ ਦੇ ਸੱਤਾਧਾਰੀ ਪਾਰਟੀ ਨਾਲ ਸੰਬੰਧਤ ਸਰਪੰਚ ਪਰਮਜੀਤ
ਸਿੰਘ ਨੂੰ ਕਾਬੂ ਕਰਕੇ 18 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਜਦਕਿ ਉਸ ਦਾ ਨਜ਼ਦੀਕੀ ਰਿਸ਼ਤੇਦਾਰ ਹਰਮਨ ਵਾਸੀ ਹਵੇਲੀਆ ਅਜੇ ਵੀ ਫਰਾਰ ਹੈ।
ਇਸ ਸੰਬੰਧੀ ਕੇਸ ਦਰਜ ਕਰਕੇ ਜਾਂਚ ਜਾਰੀ ਹੈ। ਉੱਧਰ ਸਾਬਕਾ ਅਕਾਲੀ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਆਪ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਸੱਤਾਧਾਰੀ ਸਰਪੰਚ ਹੈਰੋਇਨ ਦਾ ਧੰਦਾ ਕਰਨ ਵਿਚ ਲੱਗੇ ਹੋਏ ਹਨ ਤੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦਾ ਪ੍ਰਚਾਰ ਕਰਨ ਵਿਚ ਲੱਗੀ ਹੋਈ ਹੈ।ਪਤਾ ਲੱਗਾ ਹੈ ਕਿ ਉੱਕਤ ਸਰਪੰਚ ਵਿਲੇਜ ਡਿਫੈਂਸ ਕਮੇਟੀ ਦਾ ਮੈਂਬਰ ਵੀ ਸੀ।
;
;
;
;
;
;