JALANDHAR WEATHER

ਸਰਕਾਰੀ ਆਈਟੀਆਈ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਚੋਗਾਵਾਂ/ਅੰਮ੍ਰਿਤਸਰ, 16 ਮਾਰਚ (ਗੁਰਵਿੰਦਰ ਸਿੰਘ ਕਲਸੀ) - ਸਰਕਾਰੀ ਆਈਟੀਆਈ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਤਹਿਤ ਸੂਬੇ ਭਰ ਵਿੱਚ ਗੇਟ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਸਰਕਾਰੀ ਆਈਟੀਆਈ ਲੋਪੋਕੇ ਦੇ ਠੇਕਾ ਇੰਸਟਰਕਟਰਜ ਵਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨਾ, ਸਮਾਨ ਕੰਮ ਲਈ ਸਮਾਨ ਤਨਖ਼ਾਹ ਅਤੇ ਠੇਕਾ ਪ੍ਰਥਾ ਨੂੰ ਖ਼ਤਮ ਕਰਨਾ ਆਦਿ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਇਹ ਗੇਟ ਰੈਲੀਆਂ ਤਿੰਨ ਦਿਨਾਂ ਲਈ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 20 ਮਾਰਚ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ 28 ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ