ਮੁਲਾਜ਼ਮ ਆਗੂ ਨਾਲ ਕੁੱਟਮਾਰ ਤੇ ਕਕਾਰਾਂ ਦੀ ਬੇਅਦਬੀ ’ਤੇ ਡੈਨੀ ਬੰਡਾਲਾ ਦੀ ਅਗਵਾਈ ਹੇਠ ਰੋਸ ਮਾਰਚ
ਜੰਡਿਆਲਾ ਗੁਰੂ, 16 ਮਾਰਚ (ਪ੍ਰਮਿੰਦਰ ਸਿੰਘ ਜੋਸਨ)- ਬੀਤੇ ਦਿਨੀਂ ਜੰਡਿਆਲਾ ਗੁਰੂ ਦੇ ਐਸ. ਐਚ. ਓ. ਨਰੇਸ਼ ਕੁਮਾਰ ਵਲੋਂ ਮੁਲਾਜ਼ਮ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਸਿੱਖ ਤੇਜਿੰਦਰ ਸਿੰਘ ਨੰਗਲ ਨੂੰ ਉਸਦੇ ਘਰੋਂ ਚੁੱਕ ਕੇ ਉਸਦੇ ਕਕਾਰਾਂ ਦੀ ਬੇਅਦਬੀ ਕਰਦਿਆਂ ਉਸ ਨੂੰ ਹਵਾਲਾਤ ’ਚ ਬੰਦ ਕਰਨ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਇਸ ਮੌਕੇ ਸੈਂਕੜਿਆਂ ਦੀ ਤਾਦਾਦ ’ਚ ਕਾਂਗਰਸੀ ਵਰਕਰਾਂ ਨੇ ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸ਼ਹਿਰ ’ਚ ਰੋਸ ਮਾਰਚ ਕੀਤਾ ਅਤੇ ਐਸ. ਐਚ. ਓ. ਵਿਰੁੱਧ ਕਾਰਵਾਈ ਦੀ ਮੰਗ ਕੀਤੀ।
ਜੰਡਿਆਲਾ ਗੁਰੂ ਦੇ ਲੋਕਲ ਬੱਸ ਸਟੈਂਡ ਉਤੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਸੰਬੰਧ ’ਚ ਸੰਘਰਸ਼ ਕਰ ਰਹੇ ਮੁਲਾਜ਼ਮ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਸਿੱਖ ਤੇਜਿੰਦਰ ਸਿੰਘ ਨੰਗਲ ਨੂੰ ਐਸ. ਐਚ. ਓ. ਜੰਡਿਆਲਾ ਗੁਰੂ ਨਰੇਸ਼ ਕੁਮਾਰ ਵਲੋਂ ਰਾਤ ਸਮੇਂ ਉਸਦੇ ਘਰੋਂ ਪਿੰਡ ਨੰਗਲ ਦਿਆਲ ਸਿੰਘ ਤੋਂ ਚੁੱਕ ਕੇ ਥਾਣਾ ਜੰਡਿਆਲਾ ਗੁਰੂ ਵਿਖੇ ਲਿਆ ਕੇ ਉਸਦੀ ਅੰਨ੍ਹੇਵਾਹ ਮਾਰ ਕੁਟਾਈ ਕੀਤੀ ਗਈ ਤੇ ਉਸ ਦੀ ਦਸਤਾਰ, ਸਿਰੀ ਸਾਹਿਬ ਲੁਹਾ ਕੇ ਗਾਲੀ-ਗਲੋਚ ਕਰਦਿਆਂ ਉਸ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ ਅਤੇ ਇੱਥੋਂ ਤੱਕ ਕਿ ਉਕਤ ਮੁਲਾਜ਼ਮ ਦੇ ਘਰ ਦੀਆਂ ਔਰਤਾਂ ਨੂੰ ਵੀ ਗਾਲੀ-ਗਲੋਚ ਕੀਤਾ ਗਿਆ, ਜਿਸ ਨੂੰ ਸੁਣ ਕੇ ਮਾਨਵਤਾ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ।
;
;
;
;
;
;