JALANDHAR WEATHER

ਅਕਾਲੀ ਦਲ ਪੰਜਾਬੀਆਂ ਦੀ ਭਲਾਈ ਵਾਸਤੇ ਵਚਨਬੱਧ ਹੈ - ਸੁਖਬੀਰ ਸਿੰਘ ਬਾਦਲ

ਜਗਰਾਉਂ , 18 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਏਜੰਸੀਆਂ ਤੋਂ ਚੌਕਸ ਰਹਿਣ ਜੋ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਮੌਕੇ ਉਸੇ ਤਰੀਕੇ ਨਵੀਂ ਪਾਰਟੀ ਸਾਹਮਣੇ ਲਿਆ ਸਕਦੀਆਂ ਹਨ ਜਿਵੇਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਕੀਤਾ ਸੀ, ਤਾਂ ਜੋ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਕਮਜ਼ੋਰ ਕੀਤਾ ਜਾ ਸਕੇ। ਇਥੇ ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੇ ਸੀਨੀਅਰ ਆਗੂ ਐਸ. ਆਰ. ਕਲੇਰ ਵਲੋਂ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਜਿਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਗਰਾਉਂ ਨੂੰ ਜ਼ਿਲ੍ਹਾ ਬਣਾਇਆ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਤੁਸੀਂ ਭਾਵੁਕ ਹੋ ਗਏ ਤੇ ਉਨ੍ਹਾਂ ਵਿਅਕਤੀਆਂ ਵਾਸਤੇ ਵੋਟਾਂ ਪਾ ਦਿੱਤੀਆਂ ਜਿਨ੍ਹਾਂ ਨੂੰ ਏਜੰਸੀਆਂ ਨੇ ਪੇਸ਼ ਕੀਤਾ ਸੀ। ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਸਾਜ਼ਿਸ਼ ਨੂੰ ਸਮਝਿਆ ਜਾਵੇ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੀ ਭਲਾਈ ਵਾਸਤੇ ਅਕਾਲੀ ਦਲ ਦੀ ਹਿਮਾਇਤ ਕਰਨ।

ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਤੇ ਉਨ੍ਹਾਂ ਕਿਹਾ ਕਿ ਕਿਵੇਂ ਸੂਬੇ ਦੇ ਇਸ ਦੀ ਰਾਜਧਾਨੀ ਤੋਂ ਹੱਕ ਖੋਹੇ ਗਏ, ਦਰਿਆਈ ਪਾਣੀ ਖੋਹੇ ਗਏ ਤੇ ਰਾਈਪੇਰੀਅਨ ਸਿਧਾਂਤ ਦੇ ਖ਼ਿਲਾਫ਼ ਰਾਜਸਥਾਨ ਨੂੰ ਦਿੱਤੇ ਗਏ ਅਤੇ ਪੰਜਾਬੀ ਬੋਲਦੇ ਇਲਾਕੇ 1966 ਵਿਚ ਪੁਨਰਗਠਨ ਵੇਲੇ ਪੰਜਾਬ ਤੋਂ ਬਾਹਰ ਕਰ ਦਿੱਤੇ ਗਏ।  ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਨ੍ਹਾਂ ਇਤਿਹਾਸਕ ਗ਼ਲਤੀਆਂ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ ਹੈ। ਇਕ ਵਾਰ 2027 ਵਿਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਇਹ ਰਾਜਸਥਾਨ ਨਹਿਰ ਵਿਚ ਜਾਂਦੇ ਪੰਜਾਬ ਦੇ ਪਾਣੀਆਂ ਨੂੰ ਰੋਕ ਦੇਵੇਗਾ ਅਤੇ ਅਸੀਂ ਨਵੀਂਆਂ ਨਹਿਰਾਂ ਬਣਾ ਕੇ ਇਹ ਪਾਣੀ ਸਾਡੇ ਕਿਸਾਨਾਂ ਦੇ ਖੇਤਾਂ ਤੱਕ ਲੈ ਕੇ ਜਾਵਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ