JALANDHAR WEATHER

ਪੀ.ਐਸ.ਪੀ.ਸੀ.ਐਲ. ਦਾ ਜੇ.ਈ. 14 ਹਜ਼ਾਰ ਰਿਸ਼ਵਤ ਲੈਂਦਾ ਕਾਬੂ

ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਤਲਵੰਡੀ ਸਾਬੋ ਦੇ ਜੇ.ਈ. ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਸਵਰਨਜੀਤ ਸਿੰਘ ਵਾਸੀ ਜਗਾ ਰਾਮ ਤੀਰਥ ਦੀ ਸ਼ਿਕਾਇਤ ‘ਤੇ ਕੀਤੀ ਗਈ, ਜਿਸਦੇ ਮੁਤਾਬਕ ਉਸਦੇ ਲੜਕੇ ਕੋਲੋਂ ਗੱਡੀ ਖੰਭੇ ਨਾਲ ਟਕਰਾਉਣ ਦੇ ਮਾਮਲੇ ਨੂੰ ਰਫਾ-ਦਫਾ ਕਰਨ ਲਈ ਪੈਸੇ ਮੰਗੇ ਗਏ ਸਨ। ਪਰ ਵਿਜੀਲੈਂਸ ਨੇ ਜਾਲ ਵਿਛਾ ਕੇ ਜੇ.ਈ. ਨੂੰ ਕਾਬੂ ਕੀਤਾ। ਮਾਮਲੇ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਜੇ.ਈ. ਦੇ ਦੂਸਰੇ ਸਾਥੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ