JALANDHAR WEATHER

ਬਠਿੰਡਾ 'ਚ ਲੁੱਟ ਦੀ ਸਾਜ਼ਿਸ਼ ਨਾਕਾਮ, 2 ਪਿਸਤੌਲਾਂ ਸਣੇ ਦੋ ਕਾਬੂ

ਬਠਿੰਡਾ, 21 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਏ.ਜੀ.ਟੀ.ਐਫ਼ ਅਤੇ ਬਠਿੰਡਾ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ 2 ਦੋਸ਼ੀਆਂ ਜੈਕੀ ਕੁਮਾਰ ਵਾਸੀ ਪਰਸਰਾਮ ਨਗਰ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ ਬਠਿੰਡਾ ਨੂੰ ਗ੍ਰਿਫਤਾਰ ਕਰਕੇ ਦੋ ਦੇਸੀ .32 ਬੋਰ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਦੋਵੇਂ ਬਠਿੰਡਾ ਦੇ ਇਕ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ ਅਤੇ ਇਨ੍ਹਾਂ ਨੇ ਹਥਿਆਰ ਦਿੱਲੀ ਤੋਂ ਲਏ ਗਏ ਸਨ। ਪੁਲਿਸ ਨੇ ਉਨ੍ਹਾਂ ਨੂੰ ਜੀ.ਟੀ ਰੋਡ ਨੇੜੇ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਦੌਰਾਨ ਕਾਬੂ ਕੀਤਾ। ਥਾਣਾ ਕੋਤਵਾਲੀ ਬਠਿੰਡਾ ਵਿੱਚ ਦੋਨਾਂ ਖਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ