ਗਿਆਨੀ ਹਰਪ੍ਰੀਤ ਸਿੰਘ ਵਲੋਂ ਲਾਲਜੀਤ ਸਿੰਘ ਭੁੱਲਰ 'ਤੇ ਪਰਚਾ ਕਰਨ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕ ਪਾਸੇ ਗੈਂਗਸਟਰ ਵਪਾਰੀਆਂ ਨੂੰ ਫ਼ਿਰੌਤੀਆਂ ਲਈ ਤੰਗ ਕਰ ਰਹੇ ਹਨ, ਦੂਜੇ ਪਾਸੇ ਸੱਤਾਧਾਰੀ ਧਿਰ ਦੇ ਨੁਮਾਇੰਦੇ ਮੁਲਾਜ਼ਮਾਂ ਉਤੇ ਦਬਾਅ ਅਤੇ ਰਿਸ਼ਵਤਖੋਰੀ ਦੇ ਕੰਮ ਕਰ ਰਹੇ ਹਨ। ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਆਤਮਹੱਤਿਆ ਕਰਨ ਤੋਂ ਪਹਿਲਾਂ ਦੀ ਵੀਡੀਓ ਵਿਚ ਲਾਲਜੀਤ ਸਿੰਘ ਭੁੱਲਰ ਵਲੋਂ ਤੰਗ-ਪ੍ਰੇਸ਼ਾਨ ਕਰਨ ਲਈ ਨਾਂ ਲਿਆ ਹੈ। ਇਸ ਲਈ ਮ੍ਰਿਤਕ ਦੀ ਅਖੀਰਲੀ ਵੀਡੀਓ ਦੇ ਅਧਾਰ ਉਤੇ ਤੁਰੰਤ ਲਾਲਜੀਤ ਸਿੰਘ ਭੁੱਲਰ ਖਿਲਾਫ ਐਫ.ਆਈ.ਆਰ. ਦਰਜ ਕੀਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਜਾਂਚ ਅਤੇ ਇਨਸਾਫ਼ ਦੀ ਮੰਗ ਕਰਦਾ ਹੈ।
;
;
;
;
;
;
;
;
;