JALANDHAR WEATHER

ਸਰਕਾਰ ਮਹਿਲਾਵਾਂ ਨੂੰ ਪਹਿਲਾਂ 4 ਸਾਲਾਂ ਦਾ ਬਕਾਇਆ ਜਾਰੀ ਕਰੇ-ਡਾ. ਵੇਰਕਾ

ਛੇਹਰਟਾ, 21 ਮਾਰਚ (ਪੱਤਰ ਪ੍ਰੇਰਕ)- ਪੰਜਾਬ ’ਚ ਅਮਨ-ਕਾਨੂੰਨ ਦੀ ਦਿਨੋ-ਦਿਨ ਵਿਗੜਦੀ ਜਾ ਰਹੀ ਸਥਿਤੀ ਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਤੋਂ ਭੱਜਦੀ ਜਾ ਰਹੀ ਆਪ ਸਰਕਾਰ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਖਿਲਾਫ ਇੰਡੀਆ ਗੇਟ ਛੇਹਰਟਾ ਵਿਖੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ’ਚ ਵੱਡੀ ਗਿਣਤੀ ਮਹਿਲਾਵਾਂ ਵੀ ਹਾਜ਼ਰ ਸਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਹਲਕਾ ਪੱਛਮੀ ਦੇ ਸੀਨੀਅਰ ਕਾਂਗਰਸੀ ਆਗੂ ਅਜੇ ਕੁਮਾਰ ਪੱਪੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਿੱਠੂ ਮਦਾਨ, ਸਾਬਕਾ ਕੌਂਸਲਰ ਮਮਤਾ ਦੱਤਾ, ਬਲਬੀਰ ਸਿੰਘ ਬੱਬੀ ਪਹਿਲਵਾਨ, ਸੁਰਜੀਤ ਸਿੰਘ ਬਰਨਾਲਾ, ਕੌਂਸਲਰ ਸੁਨੀਤਾ ਸ਼ਰਮਾ, ਕੌਂਸਲਰ ਰਜਨੀ ਸ਼ਰਮਾ, ਸਾਬਕਾ ਕੌਂਸਲਰ ਸਕੱਤਰ ਸਿੰਘ ਬੱਬੂ, ਸਤੀਸ਼ ਬੱਲੂ, ਰਮਨ ਕੁਮਾਰ ਰੰਮੀ, ਰਾਹੁਲ ਕੁਮਾਰ ਆਦੀ ਅਗਵਾਈ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਚੋਣਾਂ ਦੌਰਾਨ ਆਪ ਸਰਕਾਰ ਵਲੋਂ ਲੋਕਾਂ ਨਾਲ ਮਹਿਲਾਵਾਂ ਨਾਲ ਵਾਧਾ ਕੀਤਾ ਗਿਆ ਸੀ ਕਿ ਸਰਕਾਰ ਬਣਦੇ ਹੀ 18 ਸਾਲ ਤੋਂ ਉੱਪਰ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਪਰ 4 ਸਾਲ ਬੀਤ ਜਾਣ ’ਤੇ ਹੁਣ ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਉਨ੍ਹਾਂ ਦਾ ਪਿਛਲੇ 4 ਸਾਲਾਂ ਦਾ 48 ਹਜ਼ਾਰ ਰੁਪਏ ਪ੍ਰਤੀ ਮਹੀਨਾ ਬਣਦਾ ਹੈ। ਪਹਿਲਾਂ ਉਹ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ