JALANDHAR WEATHER

ਅਜਨਾਲਾ ਨੇੜਿਓਂ 25 ਕਰੋੜ ਦੀ ਹੈਰੋਇਨ ਸਣੇ ਦੋ ਨਸ਼ਾ ਤਸਕਰ ਕਾਬੂ

ਅਜਨਾਲਾ, 22 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)–ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ ਅਜਨਾਲਾ ਨੇੜਲੇ ਪਿੰਡ ਧਾਰੀਵਾਲ ਕਲੇਰ ਕੋਲੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਲਗਭਗ 5 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਫੜੇ ਗਏ ਦੋਵੇਂ ਦੋਸ਼ੀ ਪਿੰਡ ਖਤਰਾਏ ਅਤੇ ਫਿਰਵਰੇ ਦੇ ਰਹਿਣ ਵਾਲੇ ਹਨ। ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਨਾਲ ਜੁੜੇ ਹੋਰ ਨੈੱਟਵਰਕ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ