JALANDHAR WEATHER

ਪੰਜਾਬ ਸਰਕਾਰ ਤੋਂ ਇਨਸਾਫ ਦੀ ਕੋਈ ਆਸ ਨਹੀਂ -ਰਾਜਾ ਵੜਿੰਗ

ਨਵਾਂਸ਼ਹਿਰ 23 ਮਾਰਚ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਕਾਂਗਰਸੀ ਆਗੂਆਂ ਵੱਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ । ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਲੋਕ ਇਸ ਸਮੇਂ ਵੀ ਇਨਸਾਫ ਲਈ ਧਰਨੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਤੋਂ ਕਿਸੇ ਕਿਸਮ ਦੀ ਇਨਸਾਫ ਦੀ ਆਸ ਨਹੀਂ ਰੱਖੀ ਜਾ ਸਕਦੀ । ਜਿਨ੍ਹਾਂ ਤੋਂ ਤੰਗ ਆ ਕੇ ਅਧਿਕਾਰੀ ਖੁਦਕਸ਼ੀਆਂ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਜਿਹੜੇ ਵਾਅਦੇ ਕਰਕੇ ਸਰਕਾਰ ਬਣੀ ਸੀ, ਉਨ੍ਹਾਂ ਵਾਅਦਿਆਂ ਉਤੇ ਸਰਕਾਰ ਖਰਾ ਨਹੀਂ ਉਤਰ ਸਕੀ। ਰਾਜਾ ਵੜਿੰਗ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ, ਇਨ੍ਹਾਂ ਤੋਂ ਸਾਨੂੰ ਅਜੇ ਵੀ ਸੱਚੀ ਸੁੱਚੀ ਅਗਵਾਈ ਮਿਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ