JALANDHAR WEATHER

ਡਾ. ਰੰਧਾਵਾ ਮਾਮਲੇ 'ਚ ਇਨਸਾਫ ਲਈ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ

ਬਠਿੰਡਾ, 23 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਡਾ. ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ’ਚ ਕੈਂਡਲ ਮਾਰਚ ਕੱਢਿਆ ਗਿਆ। ਇਹ ਮਾਰਚ ਫਾਇਰ ਬ੍ਰਿਗੇਡ ਚੌਕ ਤੋਂ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਿਆ, ਜਿੱਥੇ ਡਾ. ਰੰਧਾਵਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਕਾਂਗਰਸ ਆਗੂਆਂ ਨੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ। ਰਾਜਨ ਗਰਗ ਨੇ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਦਬਾਅ ਕਾਰਨ ਇਹ ਘਟਨਾ ਵਾਪਰੀ ਹੈ ਅਤੇ ਪਾਰਟੀ ਪੀੜਤ ਪਰਿਵਾਰ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵਿਸ਼ੇਸ਼ ਸਹੂਲਤ ਨਾ ਦਿੱਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ