JALANDHAR WEATHER

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸ਼ਾਮ ਤੋਂ ਬਦਲ ਜਾਵੇਗਾ ਮੌਸਮ

ਚੰਡੀਗੜ੍ਹ, 25 ਮਾਰਚ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸ਼ਾਮ ਤੋਂ ਮੌਸਮ ਬਦਲਣ ਦੀ ਉਮੀਦ ਹੈ।ਮੌਸਮ ਵਿਭਾਗ ਵਲੋਂ ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਭਲਕੇ ਲਈ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਵਿਚ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 31.5 ਡਿਗਰੀ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਇਕ ਨਵੀਂ ਪੱਛਮੀ ਗੜਬੜੀ ਪਹਾੜਾਂ ਦੇ ਨੇੜੇ ਆ ਰਹੀ ਹੈ ਤੇ ਹੋਰ ਅੱਗੇ ਵਧ ਰਹੀ ਹੈ। ਇਸ ਕਾਰਨ ਅੱਜ ਸ਼ਾਮ ਨੂੰ ਮੌਸਮ ਬਦਲ ਜਾਵੇਗਾ। ਇਸ ਸਮੇਂ ਦੌਰਾਨ ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ