ਗਗਨਦੀਪ ਖ਼ੁਦਕੁਸ਼ੀ ਮਾਮਲਾ: ਗਵਰਨਰ ਨੂੰ ਮਿਲਿਆ ਪੰਜਾਬ ਭਾਜਪਾ ਵਫ਼ਦ
ਚੰਡੀਗੜ੍ਹ, 25 ਮਾਰਚ - ਗੁਦਾਮ ਅਧਿਕਾਰੀ ਗਗਨਦੀਪ ਖ਼ੁਦਕੁਸ਼ੀ ਮਾਮਲੇ ’ਤੇ ਅੱਜ ਪੰਜਾਬ ਭਾਜਪਾ ਦੇ ਵਫ਼ਦ ਵਲੋਂ ਸੁਨੀਲ ਜਾਖੜ ਦੀ ਅਗਵਾਈ ਹੇਠ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਵਿਰੋਧੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਵੱਡੇ ਨੇਤਾ ਨੂੰ ਫ਼ੋਨ ਕੀਤਾ ਸੀ ਤੇ ਉਸ ਵੱਡੇ ਨੇਤਾ ਨੂੰ ਜ਼ਲੀਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦ ਹੀ ਉਸ ਵੱਡੇ ਨੇਤਾ ਦਾ ਨਾਂਅ ਜਨਤਕ ਕਰਨਗੇ। ਉਨ੍ਹਾਂ ਕਿਹਾ ਕਿ ਗਗਦੀਪ ਵਲੋਂ ਚੁੱਕਿਆ ਗਿਆ ਕਦਮ ਖੁਦਕੁਸ਼ੀ ਨਹੀਂ ਸਗੋਂ ਕਤਲ ਸੀ।
ਇਸ ਦੌਰਾਨ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਾ ਵੜਿੰਗ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਕਰਨ ਵਾਲਾ ਪੱਤਰ ਲਿਖਣ ਤੋਂ ਇਨਕਾਰ ਕਰਨ 'ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਇਹ ਮੰਗ ਕੀਤੀ ਸੀ, ਜਿਸ ਕਾਰਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਲਿਖਤੀ ਰੂਪ ਵਿਚ ਇਹ ਪੱਤਰ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦਿੱਤਾ। ਬਾਜਵਾ ਨੇ ਚਾਰ ਕਾਂਗਰਸੀ ਸੰਸਦ ਮੈਂਬਰਾਂ ਅਤੇ ਇਕ ਅਕਾਲੀ ਦਲ ਦੇ ਸੰਸਦ ਮੈਂਬਰ ਦੇ ਨਾਲ ਮਿਲ ਕੇ ਇਹ ਪੱਤਰ ਲਿਖਤੀ ਰੂਪ ਵਿਚ ਜਮ੍ਹਾਂ ਕਰਵਾਇਆ। ਇੱਕ ਸੀਨੀਅਰ ਕਾਂਗਰਸੀ ਨੇਤਾ ਸਮੇਤ ਤਿੰਨ ਸੰਸਦ ਮੈਂਬਰਾਂ ਨੇ ਇਹ ਪੱਤਰ ਜਮ੍ਹਾਂ ਨਹੀਂ ਕਰਵਾਇਆ। ਉਨ੍ਹਾਂ ਨੂੰ ਕਿਸ ਗੱਲ ਡਰ ਹੈ?
ਜਾਖੜ ਨੇ ਅੱਗੇ ਕਿਹਾ ਕਿ ਇਕ ਸੀਨੀਅਰ ਕਾਂਗਰਸੀ ਨੇਤਾ ਨੂੰ ਧਮਕੀ ਦਿੱਤੀ ਗਈ ਹੈ। ਉਹ ਪੰਜਾਬ ਸਰਕਾਰ ਦੀ ਤਨਖਾਹ 'ਤੇ ਕੰਮ ਕਰਦਾ ਹੈ।
;
;
;
;
;
;
;
;