ਰਵਨੀਤ ਸਿੰਘ ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
ਨਵੀਂ ਦਿੱਲੀ, 25 ਮਾਰਚ -ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੁਦਾਮ ਅਧਿਕਾਰੀ ਖੁਦਕੁਸ਼ੀ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦਾ ਵਿਰੋਧ ਕਰਨ ਵਾਲੇ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਬਿਆਨ 'ਤੇ ਗੰਭੀਰ ਸਵਾਲ ਉਠਾਏ ਹਨ। ਬਿੱਟੂ ਨੇ ਦੋਸ਼ ਲਗਾਇਆ ਹੈ ਕਿ ਵੜਿੰਗ ਦਾ ਰੁਖ਼ ਉਸ ਦੀ ਆਪਣੀ ਜਾਂਚ ਦੇ ਡਰ ਤੋਂ ਆਇਆ ਹੈ ਅਤੇ ਉਸ 'ਤੇ 'ਆਪ' ਸਰਕਾਰ ਦਾ ਪੱਖ ਲੈਣ ਦਾ ਦੋਸ਼ ਲਗਾਇਆ ਹੈ। ਕਾਂਗਰਸ ਦਾ ਪ੍ਰਧਾਨ ਵੜਿੰਗ ਅੱਜ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਪਿੱਠੂ ਬਣ ਕੇ ਰਹਿ ਗਿਆ ਹੈ, ਅੱਜ ਕਾਂਗਰਸ ਦੇ ਪ੍ਰਧਾਨ ਨੇ ਪੰਜਾਬ ਦੇ ਬੱਚਿਆਂ ਨਾਲ ਗੱਦਾਰੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਦੇ ਬਾਕੀ ਸੰਸਦ ਮੈਂਬਰਾਂ ਨੇ ਇਕਜੁੱਟ ਹੋ ਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ, ਉੱਥੇ ਹੀ ਰਾਜਾ ਵੜਿੰਗ ਨੇ ਆਪਣੇ ਹਸਤਾਖਰ ਕਰਨ ਤੋਂ ਵੀ ਨਾਂਹ ਕਰ ਦਿੱਤੀ ਹੈ।
;
;
;
;
;
;
;
;