JALANDHAR WEATHER

ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 25 ਮਾਰਚ - ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅੱਜ ਹਾਈ ਕੋਰਟ ’ਚ ਸੁਣਵਾਈ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਹਾਈ ਕੋਰਟ ਵਿਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀਆਂ ਚੋਣਾਂ ਸੰਬੰਧੀ ਮਾਮਲਾ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਦੋ ਵਾਰ ਇਹ ਚੋਣਾਂ ਰੱਦ ਕੀਤੀਆਂ ਗਈਆਂ ਸਨ ਕਿਉਂਕਿ ਆਮ ਆਦਮੀ ਪਾਰਟੀ ਕੋਲ ਬਹੁਮਤ ਨਹੀਂ ਸੀ।

ਹੁਣ ਮਾਣਯੋਗ ਹਾਈ ਕੋਰਟ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਆਦੇਸ਼ ਦਿੱਤਾ ਹੈ ਕਿ ਇਹ ਚੋਣਾਂ 1 ਅਪ੍ਰੈਲ ਨੂੰ ਹਾਈ ਕੋਰਟ ਦੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਹਾਈ ਕੋਰਟ ਵਲੋਂ ਹੀ ਇਕ ਵਕੀਲ ਨੂੰ ਸੁਤੰਤਰ ਓਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਚੋਣਾਂ ਡਿਪਟੀ ਕਮਿਸ਼ਨਰ (ਡੀਸੀ) ਬਠਿੰਡਾ ਦੀ ਦੇਖ-ਰੇਖ ਹੇਠ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ।ਮਾਣਯੋਗ ਹਾਈ ਕੋਰਟ ਨੇ ਇਹ ਵੀ ਸਪੱਸ਼ਟ ਆਦੇਸ਼ ਦਿੱਤਾ ਹੈ ਕਿ ਸਥਾਨਕ ਵਿਧਾਇਕਾਂ ਅਤੇ ਹੋਰ ਉਹ ਵਿਅਕਤੀ ਜਿਨ੍ਹਾਂ ਨੂੰ ਵੋਟ ਦਾ ਅਧਿਕਾਰ ਨਹੀਂ ਹੈ, ਉਹਨਾਂ ਨੂੰ ਪੋਲਿੰਗ ਸਥਾਨ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।

ਪਿਛਲੇ ਦੋ ਦਿਨਾਂ ਵਿਚ ਇਹ ਦੂਜੀ ਵਾਰ ਹੈ ਕਿ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਾਇਰ ਕੀਤੀਆਂ ਰਿਟ ਪਟੀਸ਼ਨਾਂ ’ਤੇ ਇਸ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਹਨ।

 

 

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ