JALANDHAR WEATHER

ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਨੂੰ ਭੇਦਭਰੀ ਹਾਲਾਤ ਵਿਚ ਲੱਗੀ ਗੋਲੀ

ਖਰੜ , 25 ਮਾਰਚ (ਤਰਸੇਮ ਸਿੰਘ ਜੰਡਪੁਰੀ) - ਸ਼ਿਵ ਸਾਗਰ ਮਹਾਂਕਾਲੀ ਮੰਦਰ ਗੁਲਮੋਹਰ ਸਿਟੀ ਦੀ ਮੁਖੀ ਸੇਵਾਦਾਰ ਅਤੇ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਨਿਸ਼ਾਨ ਸਿੰਘ ਨੂੰ ਭੇਦ ਭਰੇ ਹਾਲਾਤ ਦੇ ਵਿਚ ਗੋਲੀ ਲੱਗਣ ਕੀ ਸੂਚਨਾ ਮਿਲੀ ਹੈ। ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ , ਜਿਸ ਦੀ ਪਛਾਣ ਨਿਸ਼ਾਨ ਸਿੰਘ ਵਜੋਂ ਹੋਈ ਹੈ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦਾ ਰਹਿਣ ਵਾਲਾ ਹੈ । ਜ਼ਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਖਰੜ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਪੀ.ਜੀ.ਆਈ. ਵਿਖੇ ਰੈਫਰ ਕਰ ਦਿੱਤਾ ਹੈ । ਥਾਣਾ ਸਦਰ ਦੇ ਇੰਚਾਰਜ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਜ਼ਖ਼ਮੀ ਪੁਲਿਸ ਮੁਲਾਜ਼ਮ ਪੀ.ਜੀ.ਆਈ. ਵਿਖੇ ਜੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਗੋਲੀ ਲੱਗਣ ਦਾ ਕਾਰਨ ਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ