ਪੰਜਾਬ ਸਰਕਾਰ ਵਲੋਂ ਐਫ.ਆਈ.ਆਰ ਡਾਊਨਲੋਡ ਕਰਨ ਲਈ 80 ਰੁਪਏ ਫ਼ੀਸ ਲੈਣ ਦਾ ਫ਼ੈਸਲਾ ਵਾਪਸ
ਚੰਡੀਗੜ੍ਹ, ਅਜਨਾਲਾ (ਗੁਰਪ੍ਰੀਤ ਸਿੰਘ ਢਿੱਲੋਂ), 26 ਮਾਰਚ - ਪੰਜਾਬ ਸਰਕਾਰ ਵਲੋਂ ਸਾਂਝ ਪੋਰਟਲ ਤੋਂ ਐਫ.ਆਈ.ਆਰ ਡਾਊਨਲੋਡ ਕਰਨ ਲਈ 80 ਰੁਪਏ ਫੀਸ ਲੈਣ ਵਾਲਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 80 ਰੁਪਏ ਫੀਸ ਲੈਣ ਦਾ ਫ਼ੈਸਲਾ ਲਾਗੂ ਕਰਨ ਤੋਂ ਬਾਅਦ ਪੰਜਾਬ ਭਰ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਵੱਡਾ ਰੋਸ ਪਾਇਆ ਜਾ ਰਿਹਾ ਸੀ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਨਵਾਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
;
;
;
;
;
;
;
;
;