ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਨੌਜਵਾਨ ਦੀ ਦਰਦਨਾਕ ਮੌਤ
ਅਜਨਾਲਾ,(ਅੰਮ੍ਰਿਤਸਰ), 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ ਨੇੜੇ ਅੱਜ ਸਵੇਰੇ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮੌਕੇ ’ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ (27) ਵਾਸੀ ਪਿੰਡ ਤੇੜਾ ਕਲਾਂ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਪਿੰਡ ਸੈਂਸਰਾ ਕਲਾਂ ਨੇੜੇ ਬਣ ਰਹੇ ਸਟੇਡੀਅਮ ਕੋਲ ਪਹੁੰਚਿਆ ਤਾਂ ਦੂਜੇ ਪਾਸੇ ਤੋਂ ਆ ਰਹੀ ਕਾਰ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਲਵਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਝੰਡੇਰ ਦੇ ਐਸ.ਐਚ.ਓ. ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ। ਪੁਲਿਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
;
;
;
;
;
;
;
;
;