ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਦਰਮਿਆਨ ਪਤੀ-ਪਤਨੀ ਦੀ ਮੌਤ
ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 27 ਮਾਰਚ (ਰਵੀ ਭਗਤ) - ਸਥਾਨਕ ਨੈਸ਼ਨਲ ਹਾਈਵੇ 'ਤੇ ਪਿੰਡ ਬਿਧੀਪੁਰ ਨੇੜੇ ਹੋਏ ਸੜਕ ਹਾਦਸੇ ਦੌਰਾ ਮੋਟਰ ਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਤਨਾਮ ਸਿੰਘ (65) ਵਾਸੀ ਪਿੰਡ ਮੂਲਿਆਂਵਾਲ ਆਪਣੀ ਪਤਨੀ ਪਰਮਜੀਤ ਕੌਰ ਨਾਲ ਸਪਲੈਡਰ ਮੋਟਰ ਸਾਈਕਲ 'ਤੇ ਆਪਣੇ ਰਿਸ਼ਤੇਦਾਰਾਂ ਕੋਲ ਪਿੰਡ ਅਰਜੁਨਪੁਰ ਵਿਖੇ ਜਾ ਰਹੇ ਸਨ। ਜਦ ਉਹ ਪਿੰਡ ਬਿਧੀਪੁਰ-ਸਿੱਧਵਾਂ ਦੇ ਮੌੜ ਤੋਂ ਨੌਸ਼ਹਿਰਾ ਮੱਝਾ ਸਿੰਘ ਵਾਲੀ ਸਾਈਡ ਨੂੰ ਜਾ ਰਹੇ ਸਨ ਤਾਂ ਪਿੱਛੋ ਆ ਰਹੀ ਇਕ ਤੇਜ਼ ਰਫ਼ਤਾਰ ਇਨਡੈਵਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਦੋਵਾਂ ਪਤੀ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋ ਵਾਹਨਾਂ ਦੇ ਪਰਖੱਚੇ ਉੱਡ ਗਏ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸੰਬੰਧੀ ਪੁਲਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਨੋ ਵਾਹਨਾਂ ਨੂੰ ਕਬਜੇ 'ਚ ਲੈਂਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਕੇ ਮ੍ਰਿਤਕਾਂ ਦੇ ਪੁੱਤਰ ਹਿੱਤਕਾਰ ਦੇ ਬਿਆਨਾਂ ਦੇ ਅਧਾਰ ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;
;