ਪੱਛਮੀ ਏਸ਼ੀਆ ਸੰਕਟ : ਪੀਐਮ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ, 28 ਮਾਰਚ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲ ਕੀਤੀ ਤੇ ਉਨ੍ਹਾਂ ਨਾਲ ਪੱਛਮੀ ਏਸ਼ੀਆ ਵਿਚ ਚੱਲ ਰਹੇ ਸੰਘਰਸ਼ 'ਤੇ ਚਰਚਾ ਕੀਤੀ ਅਤੇ ਨੇਵੀਗੇਸ਼ਨ ਦੀ ਆਜ਼ਾਦੀ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਸਹਿਮਤੀ ਪ੍ਰਗਟਾਈ। ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਆਪਣੀ ਟੈਲੀਫੋਨ ਗੱਲਬਾਤ ’ਚ ਪ੍ਰਧਾਨ ਮੰਤਰੀ ਨੇ ਖੇਤਰੀ ਊਰਜਾ ਦੇ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਭਾਰਤ ਦੀ ਨਿੰਦਾ ਨੂੰ ਵੀ ਦੁਹਰਾਇਆ।
ਮੋਦੀ ਨੇ ਐਕਸ 'ਤੇ ਇਕ ਪੋਸਟ ’ਚ ਕਿਹਾ। "ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ, ਐਚ.ਆਰ.ਐਚ. ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲ ਕੀਤੀ ਅਤੇ ਪੱਛਮੀ ਏਸ਼ੀਆ ’ਚ ਚੱਲ ਰਹੇ ਸੰਘਰਸ਼ 'ਤੇ ਚਰਚਾ ਕੀਤੀ।" ਮੋਦੀ ਨੇ ਕਿਹਾ ਕਿ ਦੋਵੇਂ ਨੇਤਾ ਨੇਵੀਗੇਸ਼ਨ ਦੀ ਆਜ਼ਾਦੀ ਨੂੰ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੀ ਜ਼ਰੂਰਤ 'ਤੇ ਸਹਿਮਤ ਹੋਏ ਹਨ।
;
;
;
;
;
;
;
;