ਲਾਲਜੀਤ ਸਿੰਘ ਭੁੱਲਰ ਨੂੰ ਲੈ ਕੇ ਪੇਸ਼ੀ ਲਈ ਜ਼ਿਲ੍ਹਾ ਕਚਹਿਰੀ ਪਹੁੰਚੀ ਪੁਲਿਸ
ਅੰਮ੍ਰਿਤਸਰ 29 ਮਾਰਚ (ਹਰਮਿੰਦਰ ਸਿੰਘ) - ਸਾਬਕਾ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪੰਜ ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਭੁੱਲਰ ਨੂੰ ਲੈ ਕੇ ਪੇਸ਼ੀ ਲਈ ਜ਼ਿਲ੍ਹਾ ਕਚਹਿਰੀ ਪਹੁੰਚੀ। ਦੱਸ ਦਈਕੇ ਕਿ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਤੌਰ ਉੱਤੇ ਖੁਦਕੁਸ਼ੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ । ਇਸ ਮਾਮਲੇ ਵਿਚ ਪੁਲਿਸ ਐੱਫਆਈਆਰ ਵਿਚ ਮੁੱਖ ਮੁਲਜ਼ਮ ਵਜੋਂ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ।
;
;
;
;
;
;
;