JALANDHAR WEATHER

ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਹਮਲਾਵਰ ਫਰਾਰ

ਅਟਾਰੀ, (ਅੰਮ੍ਰਿਤਸਰ) 30 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਇਕ ਵਿਅਕਤੀ ਦੀ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੀ ਪਛਾਣ ਸੋਨੂ ਸਿੰਘ (30) ਪੁੱਤਰ ਮੇਜਰ ਸਿੰਘ ਵਾਸੀ ਪਿੰਡ ਰਾਜਾਤਾਲ ਵਜੋਂ ਹੋਈ ਹੈ। ਸੋਨੂ ਸਿੰਘ ਜਦੋਂ ਸਵੇਰੇ ਕਰੀਬ 10 ਵਜੇ ਰੋਜ਼ਾਨਾ ਦੀ ਤਰ੍ਹਾਂ ਮਜ਼ਦੂਰੀ ਕਰਨ ਲਈ ਜਾ ਰਿਹਾ ਸੀ ਤਾਂ ਪਹਿਲਾਂ ਤੋਂ ਹੀ ਬੈਠੇ ਹਮਲਾਵਰਾਂ ਵਲੋਂ ਉਸ ਨੂੰ ਪਿੰਡ ਗੱਲੂਵਾਲ ਦੇ ਨਜ਼ਦੀਕ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਮਲਾਵਰ ਉਸ ਦਾ ਮੋਟਰਸਾਈਕਲ ਅਤੇ ਮੋਬਾਇਲ ਵੀ ਨਾਲ ਲੈ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ