ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਆਰ.ਸੀ.ਐਫ. ਤੋਂ ਕੰਮ ਕਰਕੇ ਵਾਪਸ ਆਪਣੇ ਘਰ ਜਲੰਧਰ ਜਾ ਰਿਹਾ ਇਕ ਵਿਅਕਤੀ ਕਪੂਰਥਲਾ-ਜਲੰਧਰ ਰੋਡ 'ਤੇ ਜੀਓ ਪੈਟਰੋਲ ਪੰਪ ਨੇੜੇ ਮੋਟਰਸਾਈਕਲ ਸਲਿਪ ਹੋਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤੇ ਬਾਅਦ ਵਿਚ ਉਸਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ, ਜਿਸਦੀ ਅੱਜ ਇਲਾਜ ਦੌਰਾਨ ਮੌਤ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਸਿਟੀ ਚੌਕੀ ਦੇ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਕਿ ਬੀਤੀ 18 ਮਾਰਚ ਨੂੰ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਰੋਲ ਬਾਗ, ਜੋ ਕਿ ਸੜਕ ਹਾਦਸੇ ’ਚ ਗੰਭੀਰ ਜ਼ਖਮੀ ਹੋ ਗਿਆ ਸੀ, ਦੀ ਅੱਜ ਮੌਤ ਹੋ ਜਾਣ 'ਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
;
;
;
;
;
;
;