JALANDHAR WEATHER

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇਕ ਜ਼ਖਮੀ

ਗੁਰੂ ਹਰਸਹਾਏ, 30 ਮਾਰਚ (ਕਪਿਲ ਕੰਧਾਰੀ) -ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚੱਲਣ ਕਰਕੇ ਇਕ 40 ਸਾਲਾ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੋਹਨ ਕੇ ਦੀਆਂ ਦੋ ਧਿਰਾਂ ਵਿਚ ਪੁਰਾਣੀ ਰੰਜਿਸ਼ ਸੀ, ਜਿਸ ਦੇ ਚੱਲਦਿਆਂ ਅੱਜ ਦੋਨੋਂ ਧਿਰਾਂ ਰੇਲਵੇ ਸਟੇਸ਼ਨ ਗੁਰੂ ਹਰਸਹਾਏ ਉਤੇ ਗੱਲਬਾਤ ਕਰ ਰਹੀਆਂ ਸਨ ਕਿ ਇਸ ਦੌਰਾਨ ਦੋਵੇਂ ਧਿਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਮੁੜ ਤੋਂ ਟਕਰਾਰ ਹੋ ਗਿਆ, ਜਿਸ ਦੇ ਚਲਦਿਆਂ ਇਕ ਧਿਰ ਵਲੋਂ ਦੂਜੀ ਧਿਰ ਦੇ ਇਕ ਵਿਅਕਤੀ ਉਤੇ ਗੋਲੀ ਚਲਾ ਦਿੱਤੀ ਗਈ, ਜਿਸ ਕਰਕੇ ਇਕ 40 ਸਾਲਾ ਵਿਅਕਤੀ ਗੰਭੀਰ ਰੂਪ  ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਗੁਰੂ ਹਰਸਹਾਏ ਵਿਖੇ ਲਿਆਂਦਾ ਗਿਆ, ਜਿਥੇ ਉਸਦੀ ਨਾਜੁਕ ਹਾਲਤ ਨੂੰ ਦੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ