ਸੁਸ਼ਮਾ ਬਿਲਡਟੈੱਕ ਚੰਡੀਗੜ੍ਹ ਦੇ ਮਾਲਕਾਂ ਦਾ ਲੁੱਕ ਆਊਟ ਸਰਕੂਲਰ ਜਾਰੀ
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਨੱਤ ਦੇ ਸਪੁੱਤਰ ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਵਲੋਂ ਸੁਸ਼ਮਾ ਬਿਲਡਟੈੱਕ ਚੰਡੀਗੜ੍ਹ ਦੇ ਮਾਲਕਾਂ ਵਿਰੁੱਧ ਮੁਕੱਦਮਾ ਦਰਜ ਕਰਨ ਬਾਅਦ ਹੁਣ ਉਨ੍ਹਾਂ ਦਾ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਬਠਿੰਡਾ ਦੇ ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ੍ਹ ਸੁਖਰਾਜ ਸਿੰਘ ਨੱਤ ਦੇ ਸਪੁੱਤਰ ਐਡਵੋਕੇਟ ਦਵਿੰਦਰਪਾਲ ਸਿੰਘ ਵਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਰਾਹੀਂ ਸੁਸ਼ਮਾ ਬਿਲਡਟੈੱਕ ਚੰਡੀਗੜ੍ਹ ਦੇ ਮਾਲਕ ਬਿੰਦਰਪਾਲ ਮਿੱਤਲ, ਉਨ੍ਹਾਂ ਦੇ ਲੜਕੇ ਪ੍ਰਤੀਕ ਮਿੱਤਲ ਅਤੇ ਭਰਤ ਮਿੱਤਲ ਦੇ ਖਿਲਾਫ ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਮੁਕੱਦਮੇ ਵਿਚ ਦਰਜ ਵਿਅਕਤੀਆਂ ਦੇ ਵਿਦੇਸ਼ ਭੱਜ ਜਾਣ ਦੇ ਖਦਸੇ ਨੂੰ ਦੇਖਦਿਆਂ ਉਨ੍ਹਾਂ ਤਿੰਨਾਂ ਦਾ ਅੱਜ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਐਸ. ਪੀ. ਨੇ ਕਿਹਾ ਕਿ ਇਸ ਤੋਂ ਇਲਾਵਾ ਕਥਿਤ ਦੋਸੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਹਨ, ਜੋ ਉਕਤ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ।
;
;
;
;
;
;
;
;