JALANDHAR WEATHER

ਮਲੋਟ 'ਚ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾਈਆਂ

ਮਲੋਟ, 31 ਮਾਰਚ (ਪਾਟਿਲ)— ਅੱਜ ਸ਼ਾਮ ਮਲੋਟ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਈ ਪਿੰਡਾਂ ਵਿਚ ਗੜੇਮਾਰੀ ਹੋਣ ਦੀ ਖ਼ਬਰ ਹੈ। ਅਰਨੀਵਾਲਾ, ਫੁੱਲੂ ਖੇੜਾ, ਪੱਕੀ ਟਿੱਬੀ, ਗੁਰੂਸਰ ਯੋਧਾ, ਕਬਰਵਾਲਾ, ਕੱਟਿਆਂ ਵਾਲੀ, ਅਸਪਾਲ, ਅਤੇ ਰੱਤਾ ਖੇੜਾ ਸਮੇਤ ਕਈ ਪਿੰਡ ਇਸ ਕੁਦਰਤੀ ਆਫ਼ਤ ਦੀ ਚਪੇਟ ਵਿਚ ਆਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਭਾਰੀ ਗੜੇਮਾਰੀ ਅਤੇ ਤੇਜ਼ ਝੱਖੜ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਖਾਸ ਕਰਕੇ ਕਣਕ ਦੀ ਤਿਆਰ ਖੜ੍ਹੀ ਫਸਲ ਜ਼ਮੀਨ ‘ਤੇ ਵਿਛ ਗਈ ਹੈ, ਜਿਸ ਨਾਲ ਕਿਸਾਨਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਵਾਢੀਆਂ ਦੇ ਸਮੇਂ ਦੇ ਨੇੜੇ ਇਸ ਕੁਦਰਤੀ ਕਹਿਰ ਨੇ ਕਿਸਾਨਾਂ ਦੀਆਂ ਉਮੀਦਾਂ ਨੂੰ ਝਟਕਾ ਦਿੱਤਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਜਲਦੀ ਸਰਵੇ ਕਰਵਾ ਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ