JALANDHAR WEATHER

ਜੱਦੀ ਪਿੰਡ ਸਤੌਜ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ

ਧਰਮਗੜ੍ਹ, (ਸੰਗਰੂਰ), 2 ਅਪ੍ਰੈਲ (ਗੁਰਜੀਤ ਸਿੰਘ ਚਹਿਲ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਅਚਾਨਕ ਦੌਰੇ ‘ਤੇ ਪਹੁੰਚੇ, ਜਿੱਥੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਦੀ ਆਮਦ ਨਾਲ ਪਿੰਡ 'ਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ । ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਪਿੰਡ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਉਹ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਪਿੰਡ ਦੇ ਸਰਪੰਚ ਹਰਬੰਸ ਸਿੰਘ ਹੈਪੀ, ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਸਤੌਜ ਅਤੇ ਆਪ ਪਾਰਟੀ ਦੇ ਸਥਾਨਕ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪਿੰਡ ਸਤੌਜ ਦੇ ਵਿਕਾਸ ਨੂੰ ਉਨ੍ਹਾਂ ਦੀ ਜੱਦੀ ਪਿੰਡ ਵਿਖੇ ਫੇਰੀ ਨਾਲ ਪਿੰਡ ਦਾ ਵਿਕਾਸ ਹੋਰ ਵੱਡੇ ਪੱਧਰ 'ਤੇ ਹੋਵੇਗਾ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਪੱਕੇ ਇੰਤਜ਼ਾਮ ਕੀਤੇ ਗਏ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ