ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਨਾ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ
ਤਲਵੰਡੀ ਸਾਬੋ, 2 ਅਪ੍ਰੈਲ (ਰਣਜੀਤ ਸਿੰਘ ਰਾਜੂ)-ਕਾਂਗਰਸ ਦੇ ਹਲਕਾ ਇੰਚਾਰਜ ਅਤੇ ਪਾਰਟੀ ਟਿਕਟ ਉਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਖੁਸ਼ਬਾਜ ਸਿੰਘ ਜਟਾਨਾ ਦੇ ਇਕ ਭਿਆਨਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਤੋਂ ਵਾਪਸ ਪਰਤਦੇ ਸਮੇਂ ਪਾਣੀਪਤ ਕੋਲ ਉਕਤ ਹਾਦਸਾ ਵਾਪਰਿਆ, ਜਿਸ ਵਿਚ ਜਟਾਨਾ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਪਤਾ ਇਹ ਵੀ ਲੱਗਾ ਹੈ ਕਿ ਉਨ੍ਹਾਂ ਦੇ ਗੰਨਮੈਨ ਵੀ ਹਾਦਸੇ ਦਾ ਸ਼ਿਕਾਰ ਹੋਏ ਹਨ। ਹਾਲਾਂਕਿ ਸੋਸ਼ਲ ਮੀਡੀਆ ਉਤੇ ਕਈ ਕਿਸਮ ਦੀਆਂ ਅਫਵਾਹਾਂ ਹਨ ਪਰ ਅਜੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਰਹੀ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
;
;
;
;
;
;
;
;