JALANDHAR WEATHER

ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੀ ਮ੍ਰਿਤਕ ਦੇਹ ਪੁੱਜੀ ਬਠਿੰਡਾ, ਅੱਜ ਹੋਵੇਗਾ ਅੰਤਿਮ ਸੰਸਕਾਰ

ਤਲਵੰਡੀ ਸਾਬੋ (ਬਠਿੰਡਾ), 03 ਅਪ੍ਰੈਲ (ਰਣਜੀਤ ਸਿੰਘ ਰਾਜੂ) - ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ 'ਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਜੋ ਬੀਤੀ ਸ਼ਾਮ ਹਰਿਆਣਾ ਦੇ ਸੋਨੀਪਤ ਕੋਲ ਸੜਕੀ ਹਾਦਸੇ ਦਾ ਸ਼ਿਕਾਰ ਹੋ ਕੇ ਅਕਾਲ ਚਲਾਣਾ ਕਰ ਗਏ ਸਨ, ਦੀ ਮ੍ਰਿਤਕ ਦੇਹ ਅੱਜ ਸਵੇਰੇ ਉਨ੍ਹਾਂ ਦੀ ਬਠਿੰਡਾ ਵਿਚਲੀ ਰਿਹਾਇਸ਼ ਵਿਖੇ ਪਹੁੰਚ ਗਈ ਹੈ।ਹਲਕੇ ਤੋਂ ਕਾਂਗਰਸੀ ਵਰਕਰ ਉਨ੍ਹਾਂ ਦੀ ਬਠਿੰਡਾ ਰਿਹਾਇਸ਼ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ ਜਦੋਂਕਿ ਪਰਿਵਾਰਿਕ ਸੂਤਰਾਂ ਮੁਤਾਬਿਕ ਜਟਾਣਾ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਬਠਿੰਡਾ ਦੀ ਦਾਣਾ ਮੰਡੀ ਨੇੜਲੇ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ