JALANDHAR WEATHER

ਪੰਜਾਬ 'ਚ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 3 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸ ਯੋਜਨਾ ਦੇ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਤੀ ਨੂੰ ਮਜ਼ਬੂਤੀ ਮਿਲੇਗੀ। ਇਸ ਯੋਜਨਾ ਤਹਿਤ 18 ਸਾਲ ਜਾਂ ਇਸ ਤੋਂ ਉੱਪਰ ਦੀ ਉਮਰ ਵਾਲੀਆਂ ਮਹਿਲਾਵਾਂ ਨੂੰ ਲਾਭ ਦਿੱਤਾ ਜਾਵੇਗਾ | ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਜਦਕਿ ਐੱਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।

ਪੰਜਾਬ ਸਰਕਾਰ ਵਲੋਂ ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਦੌਰਾਨ ਕੀਤਾ ਗਿਆ ਸੀ। ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਮਹਿਲਾ ਦਾ ਪੰਜਾਬ ਦਾ ਰਿਹਾਇਸ਼ੀ ਹੋਣਾ ਅਤੇ ਵੋਟਰ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਆਧਾਰ ਕਾਰਡ ਦਾ ਹੋਣਾ ਵੀ ਜ਼ਰੂਰੀ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਕ ਪਰਿਵਾਰ ਵਿਚ ਇਕ ਤੋਂ ਵੱਧ ਮਹਿਲਾਵਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਅਤੇ ਇਸ 'ਤੇ ਕੋਈ ਸੀਮਾ ਨਹੀਂ ਰੱਖੀ ਗਈ। ਇਸ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 13 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਸਰਕਾਰ ਵਲੋਂ ਇਹ ਰਜਿਸਟ੍ਰੇਸ਼ਨ ਆਂਗਨਵਾੜੀ ਕੇਂਦਰਾਂ ਅਤੇ ਸੇਵਾ ਕੇਂਦਰਾਂ 'ਤੇ ਮੁਫ਼ਤ ਕਰਵਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਨਾਲ ਜੁੜ ਸਕਣ। ਯੋਜਨਾ ਤਹਿਤ ਮਿਲਣ ਵਾਲੀ ਰਕਮ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਸਿੱਧੀ ਭੇਜੀ ਜਾਵੇਗੀ | ਇਸ ਨਾਲ ਪਾਰਦਰਸ਼ਤਾ ਬਣੀ ਰਹੇਗੀ ਅਤੇ ਮੱਧਵਰਤੀ ਦਖਲਅੰਦਾਜ਼ੀ ਨੂੰ ਰੋਕਿਆ ਜਾ ਸਕੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ