JALANDHAR WEATHER

ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਨੌਜਵਾਨ ਹਰਸਿਮਰਤ ਸਿੰਘ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ (ਬੂਟਾ ਸਿੰਘ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਨਾਲ ਸੰਬੰਧਿਤ ਨੌਜਵਾਨ ਹਰਸਿਮਰਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਕੈਨੇਡਾ ਵਿਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਸਿਮਰਤ ਸਿੰਘ ਕਰੀਬ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ, ਜਿਥੇ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਘਰ ਦੀ ਆਰਥਿਕ ਹਾਲਤ ਸੁਧਾਰਨ ਵਿਚ ਲੱਗਾ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਵੇਂ ਹੀ ਇਹ ਦੁਖਦਾਈ ਖ਼ਬਰ ਪਿੰਡ ਖੋਖਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਹੁੰਚੀ, ਉਥੇ ਸੋਗ ਦੀ ਲਹਿਰ ਦੌੜ ਗਈ ਅਤੇ ਪਿੰਡ ਵਾਸੀਆਂ ਵਲੋਂ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ