ਭਾਜਪਾ ਵਲੋਂ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਵਿਸ਼ਾਲ ਰੋਸ ਧਰਨਾ
ਅੰਮ੍ਰਿਤਸਰ, 4 ਅਪ੍ਰੈਲ (ਜਸਵੰਤ ਸਿੰਘ ਜੱਸ)-ਭਾਰਤੀ ਜਨਤਾ ਪਾਰਟੀ ਵਲੋਂ ਪਿਛਲੇ ਦਿਨੀਂ ਖੁਦਕੁਸ਼ੀ ਕਰ ਗਏ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਕਾਤਲਾਂ ਨੂੰ ਗ੍ਰਿਫਤਾਰ ਕਰਨ ਤੇ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਨਿਰਪੱਖ ਜਾਂਚ ਕਰਾਉਣ ਦੀ ਮੰਗ, ਚੰਡੀਗੜ੍ਹ ਵਿਖੇ ਭਾਜਪਾ ਦਫਤਰ ਵਿਖੇ ਬੰਬ ਧਮਾਕਾ ਕਰਨ ਦੇ ਵਿਰੁੱਧ ਅਤੇ ਹੁਸ਼ਿਆਰਪੁਰ ਵਿਖੇ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਕਰਨ ਦੇ ਮਾਮਲਿਆਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਅੱਜ ਸਥਾਨਕ ਹਾਲ ਗੇਟ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਹੈ। ਇਸ ਰੋਸ ਧਰਨੇ ਵਿਚ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾਈ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਸਾਬਕਾ ਸਾਂਸਦ ਸ਼ਵੇਤ ਮਲਕ, ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ, ਸੀਨੀਅਰ ਭਾਜਪਾ ਆਗੂ ਬੋਨੀ ਅਜਨਾਲਾ ਠੇਕੇਦਾਰ ਹਰਜਿੰਦਰ ਸਿੰਘ, ਗੁਰ ਪ੍ਰਤਾਪ ਸਿੰਘ ਟਿੱਕਾ ਅਜੇ ਵੀਰਪਾਲ ਸਿੰਘ ਰੰਧਾਵਾ ਅਕਸ਼ੇ ਸ਼ਰਮਾ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਸ਼ਾਮਿਲ ਹਨ।
ਇਸ ਮੌਕੇ ਸਰਦਾਰ ਬਿੱਟੂ ਸਮੇਤ ਵੱਖ-ਵੱਖ ਬੁਲਾਰਿਆਂ ਵਲੋਂ ਡੀ.ਐਮ. ਰੰਧਾਵਾ ਖੁਦਕੁਸ਼ੀ ਮਾਮਲੇ, ਚੰਡੀਗੜ੍ਹ ਵਿਖੇ ਭਾਜਪਾ ਦਫਤਰ ’ਤੇ ਹੋਏ ਬੰਬ ਧਮਾਕੇ ਅਤੇ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ, ਰੰਧਾਵਾ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਗਈ। ਭਾਜਪਾ ਵੱਲੋਂ ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਦੇ ਬਾਹਰ ਦਿੱਤੇ ਰੋਸ ਧਰਨੇ ਕਾਰਨ ਭੰਡਾਰੀ ਪੁਲ ਦੇ ਆਸ-ਪਾਸ ਦੀਆਂ ਸਾਰੀਆਂ ਸੜਕਾਂ ’ਤੇ ਲੰਬੇ ਜਾਮ ਲੱਗ ਗਏ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
;
;
;
;
;
;
;
;