JALANDHAR WEATHER

ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਚਰਚਾ

ਸੁਲਤਾਨਪੁਰ ਲੋਧੀ, 4 ਅਪ੍ਰੈਲ (ਥਿੰਦ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨਾਲ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਬਣਾਈ ਰੱਖਣ ਲਈ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਉਪਰੰਤ ਸੰਤ ਸੀਚੇਵਾਲ ਨੇ ਦੱਸਿਆ ਇਸ ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ‘ਤੇ 89 ਕਿਲੋਮੀਟਰ ਲੰਮੀ ਤੇ 18 ਫੁੱਟ ਚੌੜੀ ਪੱਕੀ ਸੜਕ ਬਣਾਈ ਜਾਣੀ ਹੈ।

ਯਾਦ ਰਹੇ ਕਿ ਇਹ ਸੜਕ ਬਣਾਉਣ ਬਾਰੇ ਪਹਿਲੀ ਮੀਟਿੰਗ 12 ਜੂਨ 2023 ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਹੋਈ ਸੀ। ਜਿਸ ਬਾਰੇ ਸੰਤ ਸੀਚੇਵਾਲ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਸੀ। ਇਹ ਮੀਟਿੰਗ ਉਸ ਵੇਲੇ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਅਗਵਾਈ ਵਿਚ ਹੋਈ ਸੀ। ਪੰਜਾਬ ਰਾਜ ਮੰਡੀ ਬੋਰਡ ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਧੁੱਸੀ ਬੰਨ੍ਹ ‘ਤੇ ਸੜਕ ਬਣਨ ਨਾਲ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ। ਮੰਡੀ ਬੋਰਡ ਦੀ ਇਸ ਸੜਕ ‘ਤੇ 117 ਕਰੋੜ ਦੇ ਕਰੀਬ ਦੀ ਲਾਗਤ ਆਉਣ ਦਾ ਅਨੁਮਾਨ ਲਗਾਇਆ ਸੀ। ਸੰਤ ਸੀਚੇਵਾਲ ਨੇ ਦੱਸਿਆ ਕਿ ਇਹ ਸੜਕ ਨਬਾਰਡ ਏਜੰਸੀ ਦੀ ਮਦਦ ਨਾਲ ਬਣਾਈ ਜਾਣੀ ਸੀ। ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਇਸ ਸੜਕ ਨੂੰ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਜਾਵੇ ਤਾਂ ਇਸ ਨਾਲ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਸੁਖ ਦਾ ਸਾਹ ਆਵੇਗਾ।ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾ ਜਿੱਥੇ ਚਾਰ ਘਰ ਸਤਲੁਜ ਦਰਿਆ ਵਿਚ ਰੁੜ੍ਹ ਗਏ ਸਨ। ਧੁੱਸੀ ਬੰਨ੍ਹ ਦੇ ਇਸ 2200 ਫੁੱਟ ਲੰਮੇ ਸੰਵੇਦਨਸ਼ੀਲ ਹਿੱਸੇ ਵਿੱਚ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਹਿੱਸੇ ਵਿੱਚ 13 ਸਟੱਡ ਤੇ ਦੋ ਸਪਰ ਬਣਾਏ ਜਾ ਰਹੇ ਹਨ। ਪੱਥਰ ਲਗਾਉਣ ਦੇ ਇਸ ਕੰਮ ਨੂੰ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ