24 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
ਜਗਰਾਉਂ ( ਲੁਧਿਆਣਾ), 4 ਅਪ੍ਰੈਲ ( ਕੁਲਦੀਪ ਸਿੰਘ ਲੋਹਟ) - ਨੇੜਲੇ ਪਿੰਡ ਪਿੰਡ ਚੀਮਨਾ ਦੇ 24 ਸਾਲਾ ਨੌਜਵਾਨ ਪਰਮਵੀਰ ਸਿੰਘ ਪੁੱਤਰ ਪਰਦੀਪ ਸਿੰਘ ਦੀ ਲੰਘੀ ਰਾਤ ਭੇਦਭਰੀ ਹਾਲਤ ਵਿਚਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪਿੰਡ ਦੇ ਸਰਪੰਚ ਸਰਵਣ ਸਿੰਘ ਨੇ ਦੱਸਿਆ ਕਿ ਇਸ ਘਟਨਾ ਨੇ ਪਰਿਵਾਰ ਨੂੰ ਵੱਡਾ ਝਟਕਾ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਪਰਮਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਕੁਝ ਸਮਾਂ ਪਹਿਲਾਂ ਦੁਬਈ ਤੋਂ ਵਾਪਸ ਪਿੰਡ ਪਰਤਿਆ ਸੀ।ਉਨ੍ਹਾਂ ਦੱਸਿਆ ਕਿ ਕਿਝ ੲਮਾਂ ਪਹਿਲਾਂ ਹੀ ਪਰਮਵੀਰ ਸਿੰਘ ਦੇ ਪਿਤਾ ਦੀ ਮੌਤ ਹੋ ਗਈ ਸੀ ਤੇ ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ਤੰਗੀਆਂ ਤੁਰਸ਼ੀਆਂ ਨਾਲ ਜੂਝ ਰਿਹਾ ਸੀ, ਜਿਸ ਕਰਕੇ ਪਰਮਵੀਰ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ। ਲੰਘੀ ਰਾਤ ਉਸ ਨੇ ਕੋਈ ਨਸ਼ੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।ਪਰਮਵੀਰ ਸਿੰਘ ਆਪਣੇ ਪਿੱਛੇ ਇਕਲੌਤੀ ਭੈਣ ਤੇ ਮਾਂ ਨੂੰ ਰੋਂਦੇ ਵਿਲਕਦੇ ਛੱਡ ਗਿਆ ਹੈਂ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਿੱਧਵਾਂ ਕਲਾਂ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਜਿਸ ਦੀ ਪਛਾਣ ਪਰਮਵੀਰ ਸਿੰਘ ਵਾਸੀ ਚੀਮਨਾ ਵਜੋਂ ਹੋਈ।ਉਨਾਂ ਦੱਸਿਆ ਕਿ ਮਿ੍ਤਕ ਨੇ ਕੋਈ ਨਸ਼ੀਲੀ ਚੀਜ਼ ਖਾਹ ਕੇ ਆਤਮਹੱਤਿਆ ਕੀਤੀ ਹੈ, ਜਿਸ 'ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਧਾਰਿਤ ਬਣਾਦੀ ਕਾਰਵਾਈ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।
;
;
;
;
;
;
;
;