JALANDHAR WEATHER

ਤੇਜ਼ ਰਫਤਾਰ ਟਿੱਪਰ ਵਲੋਂ ਦਰੜ ਦੇਣ ਨਾਲ ਨੌਜਵਾਨ ਦੀ ਦਰਦਨਾਕ ਮੌਤ

ਅਜਨਾਲਾ,ਗੱਗੋਮਾਹਲ (ਅੰਮ੍ਰਿਤਸਰ), 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ/ ਬਲਵਿੰਦਰ ਸਿੰਘ ਸੰਧੂ) - ਅੱਜ ਸਵੇਰੇ ਇਤਿਹਾਸਿਕ ਗੁਰਦੁਆਰਾ ਸਾਹਿਬ ਰਮਦਾਸ ਵਿਖੇ ਡਿਊਟੀ ਜਾ ਰਹੇ ਇਕ ਗੁਰਸਿੱਖ ਨੌਜਵਾਨ ਨੂੰ ਪਿੰਡ ਗੱਗੋਮਾਹਲ ਨਜ਼ਦੀਕ ਤੇਜ਼ ਰਫਤਾਰ ਟਿੱਪਰ ਵਲੋਂ ਬੁਰੀ ਤਰ੍ਹਾਂ ਦਰੜ ਦੇਣ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਗੁਰਸਿੱਖ ਨੌਜਵਾਨ ਦੀ ਪਹਿਚਾਣ ਪਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਜਗਦੇਵ ਖੁਰਦ ਵਜੋਂ ਹੋਈ ਹੈ, ਜੋ 2 ਧੀਆਂ ਦਾ ਬਾਪ ਸੀ । ਪਰਮਜੀਤ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਬਿਜ਼ਲ ਸਿੰਘ ਅਤੇ ਜਗਦੀਪ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਸਵੇਰੇ ਘਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਡਿਊਟੀ ਲਈ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਗੱਗੋਮਾਹਲ ਨਜ਼ਦੀਕ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਬੱਜਰੀ ਨਾਲ ਭਰੇ ਤੇਜ਼ ਰਫਤਾਰ ਟਿੱਪਰ ਨੇ ਉਸ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਦੀ ਹਾਲਤ ਇੰਨੀ ਜਿਆਦਾ ਬੁਰੀ ਹੋ ਚੁੱਕੀ ਸੀ ਕਿ ਉਸ ਦੀ ਪਹਿਚਾਣ ਕਰਨੀ ਵੀ ਮੁਸ਼ਕਿਲ ਸੀ।ਉਨ੍ਹਾਂ ਇਹ ਵੀ ਦੱਸਿਆ ਕਿ ਪਰਮਜੀਤ ਸਿੰਘ ਆਪਣੇ ਮਾਤਾ ਪਿਤਾ ਤੋਂ ਇਲਾਵਾ ਪਤਨੀ ਅਤੇ ਦੋ ਧੀਆਂ ਨੂੰ ਛੱਡ ਕੇ ਇਸ ਦੁਨੀਆਂ ਤੋਂ ਚਲਾ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਗੁਹਾਰ ਲਾਉਂਦਿਆਂ ਕਿਹਾ ਕਿ ਟਿੱਪਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਸ ਨੂੰ ਜਲਦ ਤੋਂ ਜਲਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ