ਕੇਂਦਰ ਤੇ ਪੰਜਾਬ ਸਰਕਾਰ ਮਿਲੀਭੁਗਤ ਨਾਲ ਪੰਜਾਬ ਦਾ ਮੰਡੀਕਰਨ ਸਿਸਟਮ ਖ਼ਤਮ ਕਰਨਾ ਚਾਹੁੰਦੀਆਂ ਹਨ -ਰਾਜੇਵਾਲ
ਖੰਨਾ, 5 ਅਪ੍ਰੈਲ (ਪੱਤਰ ਪ੍ਰੇਰਿਕ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦਾ ਮੰਡੀ ਸਿਸਟਮ ਖ਼ਤਮ ਕਰਨਾ ਚਾਹੁੰਦੀ ਹੈ ਤੇ ਪੰਜਾਬ ਸਰਕਾਰ ਦੀ ਇਸ ਵਿਚ ਮਿਲੀਭੁਗਤ ਸਾਫ਼ ਨਜ਼ਰ ਆ ਰਹੀ ਹੈ। ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਆੜ੍ਹਤੀਆਂ ਪ੍ਰਤੀ ਧਮਕੀਆਂ ਦੇਣ ਵਾਲਾ ਰਵੱਈਆ ਕਿਸੇ ਤਰ੍ਹਾਂ ਵੀ ਠੀਕ ਨਹੀਂ, ਅਸੀਂ ਇਸਦੀ ਨਿਖੇਧੀ ਕਰਦੇ ਹਾਂ ਤੇ ਮੰਗ ਕਰਦੇ ਹਾਂ ਕਿ ਪੰਜਾਬ ਸਰਕਾਰ ਵੀ ਹਰਿਆਣਾ ਦੀ ਤਰਜ਼ ਉਤੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਬਰਾਬਰ ਪੈਸੇ ਦੇਵੇ, ਇਕੋ ਕੰਮ ਲਈ ਪੰਜਾਬ ਦੇ ਆੜ੍ਹਤੀਆਂ ਨਾਲੋਂ ਹਰਿਆਣਾ ਦੇ ਆੜ੍ਹਤੀਆਂ ਨੂੰ 9 ਰੁਪਏ ਜ਼ਿਆਦਾ ਮਿਲ ਰਹੇ ਹਨ। ਰਾਜੇਵਾਲ ਨੇ ਕਿਹਾ ਕਿ 2020 ਵਿਚ 3 ਕਾਨੂੰਨਾਂ ਰਾਹੀਂ ਵੀ ਮੰਡੀ ਸਿਸਟਮ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਹੁਣ ਇਹ ਤਰੀਕਾ ਅਪਣਾਇਆ ਜਾ ਰਿਹਾ ਹੈ। ਜੇ ਆੜ੍ਹਤੀ ਟੁੱਟ ਗਏ ਤਾਂ ਮੰਡੀ ਸਿਸਟਮ ਵੀ ਟੁੱਟ ਜਾਏਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
;
;
;
;
;
;
;
;