ਸ਼ਰਾਬ ਨੀਤੀ ਮਾਮਲਾ: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ
ਨਵੀਂ ਦਿੱਲੀ, 6 ਅਪ੍ਰੈਲ - ਦਿੱਲੀ ਹਾਈ ਕੋਰਟ ਵਿਚ ਕਥਿਤ ਸ਼ਰਾਬ ਘੁਟਾਲੇ ਦੀ ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਆਪਣਾ ਪੱਖ ਖੁਦ ਪੇਸ਼ ਕਰਨਗੇ। ਉਨ੍ਹਾਂ ਨੇ ਕੇਂਦਰੀ ਜਾਂਚ ਬਿਊਰੋ ਦੀ ਪਟੀਸ਼ਨ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਮੰਗ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ। ਇਸ ਸੰਬੰਧ ਵਿਚ ਕੇਜਰੀਵਾਲ ਨੇ ਅਦਾਲਤ ਵਿਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ। ਕੇਜਰੀਵਾਲ ਦੀ ਇਸ ਪਟੀਸ਼ਨ 'ਤੇ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਜੱਜ ਨੂੰ ਬਦਲਣ ਦੀ ਮੰਗ ਨਾਲ ਸੰਬੰਧਿਤ ਹੈ। ਕੇਜਰੀਵਾਲ ਨੇ ਅਦਾਲਤ ਵਿਚ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਕੇਸ ਦੀ ਬਹਿਸ ਖੁਦ ਕਰਨਗੇ। ਉਨ੍ਹਾਂ ਨੇ ਕੇਂਦਰੀ ਜਾਂਚ ਬਿਊਰੋ ਦੀ ਅਸਲ ਪਟੀਸ਼ਨ ਦੀ ਸੁਣਵਾਈ ਦੌਰਾਨ ਜੱਜ ਨੂੰ ਬਦਲਣ ਦੀ ਮੰਗ ਕੀਤੀ ਹੈ।
;
;
;
;
;
;
;
;