JALANDHAR WEATHER

ਚੰਡੀਗੜ੍ਹ ਨਿਗਮ ਦੀ ਮੀਟਿੰਗ ’ਚ ਹੰਗਾਮਾ, ਧਰਨੇ ’ਤੇ ਬੈਠੇ ਮੇਅਰ

ਚੰਡੀਗੜ੍ਹ, 8 ਅਪ੍ਰੈਲ (ਸੰਦੀਪ)- ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਸ਼ੁਰੂ ਹੁੰਦੇ ਹੀ ਹਾਊਸ ਵਿਚ ਰੌਲਾ ਪੈ ਗਿਆ। ਕਾਂਗਰਸੀ ਕੌਂਸਲਰਾਂ ਨੇ ਪ੍ਰਸ਼ਾਸਨ ਵਲੋਂ ਲੋਕਾਂ ਦੇ ਘਰਾਂ ਨੂੰ ਢਾਹੁਣ ਦਾ ਮੁੱਦਾ ਉਠਾਇਆ। ਰੌਲੇ ਰੱਪੇ ਦੇ ਵਿਚਕਾਰ ਮੇਅਰ ਸੌਰਭ ਜੋਸ਼ੀ ਖੁਦ ਧਰਨੇ 'ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਾਊਸਿੰਗ ਬੋਰਡ ਦੀਆਂ ਕਾਰਵਾਈਆਂ ਨੂੰ ਰੋਕਿਆ ਨਹੀਂ ਜਾਂਦਾ, ਉਹ ਨਹੀਂ ਜਾਣਗੇ।

ਮੇਅਰ ਸੌਰਭ ਜੋਸ਼ੀ ਦੀ ਅਗਵਾਈ ਹੇਠ ਸੈਕਟਰ 45 ਵਿਖੇ ਸਾਰੀਆਂ ਪਾਰਟੀਆਂ ਦੇ ਕੌਂਸਲਰਾਂ ਦੇ ਵਿਰੋਧ ਤੋਂ ਬਾਅਦ ਚੰਡੀਗੜ੍ਹ ਹਾਊਸਿੰਗ ਬੋਰਡ ਨੇ ਕਾਰਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਕਿਹਾ ਕਿ ਮੇਰੀ ਗੱਲ ਪਹਿਲਾਂ ਸੁਣੀ ਜਾਵੇ। ਮੇਰੇ ਇਲਾਕੇ ਵਿਚ ਘਰ ਢਾਏ ਜਾ ਰਹੇ ਹਨ। ਲੋਕ ਦੁਖੀ ਹਨ। ਇਸ ਮਾਮਲੇ ਵਿਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਮੈਨੂੰ ਦੱਸੋ ਕੀ ਤੁਸੀਂ ਲੋਕਾਂ ਦੇ ਨਾਲ ਹੋ ਜਾਂ ਨਹੀਂ?

ਉਨ੍ਹਾਂ ਫਿਰ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਦੋਸ਼ ਲਗਾਇਆ ਤੇ ਪੁੱਛਿਆ ਕਿ ਉਨ੍ਹਾਂ ਨੂੰ ਕੋਠੀਆਂ 'ਤੇ ਕਬਜ਼ਾ ਕਿਉਂ ਨਹੀਂ ਦਿਖਾਈ ਦਿੰਦੇ। ਮੇਅਰ ਸੌਰਭ ਜੋਸ਼ੀ ਨੇ ਜਵਾਬ ਦਿੱਤਾ ਕਿ ਅਸੀਂ ਸਾਰੇ ਲੋਕਾਂ ਦੇ ਨਾਲ ਖੜ੍ਹੇ ਹਾਂ। ਇਸ ਲਈ ਇਕ ਸਰਬ-ਪਾਰਟੀ ਕਮੇਟੀ ਬਣਾਈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ