JALANDHAR WEATHER

ਪੰਜਾਬ ਪੁਲਿਸ ਦੇ ਯਤਨਾਂ ਸਦਕਾ ਕਈ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ

ਸੁਲਤਾਨਪੁਰ ਲੋਧੀ (ਕਪੂਰਥਲਾ) , 8 ਅਪ੍ਰੈਲ (ਥਿੰਦ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਆਈ. ਪੀ. ਐਸ. ਦੇ ਨਿਰਦੇਸ਼ਾਂ ਅਨੁਸਾਰ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਏ. ਐਸ. ਪੀ. ਧਰੇਂਦਰ ਵਰਮਾ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਦੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ । ਇਸ ਮੌਕੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਟੀਮਾਂ ਬਣਾ ਕੇ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਨਸ਼ਿਆ ਦੇ ਖ਼ਾਤਮੇ ਲਈ ਪੁਲਿਸ ਵਲੋਂ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਬਾਰੇ ਕੋਈ ਵੀ ਤੱਥ ਲੁਕਾਉਣ ਨਾ ਸਗੋਂ ਉਸ ਦੀ ਜਾਣਕਾਰੀ ਦੇਣ, ਤਾਂ ਜੋ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ