JALANDHAR WEATHER

ਰੇਲ ਗੱਡੀ ਹੇਠਾਂ ਆ ਕੇ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 8 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਹਾਲਟ ਨੰਬਰ-2 'ਤੇ ਰੇਲ ਗੱਡੀ ਚੜਣ ਸਮੇਂ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਚੰਡੀਗੜ੍ਹ ਵਿਖੇ ਅੱਜ ਇਲਾਜ ਦੌਰਾਨ ਮੌਤ ਹੋ ਗਈ | ਜਿਸ ਦੀ ਲਾਸ਼ ਨੂੰ ਰੇਲਵੇ ਪੁਲਿਸ ਵਲੋਂ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਮ੍ਰਿਤਕ ਨੌਜਵਾਨ ਗੁਰਪ੍ਰਤਾਪ ਸਿੰਘ ਵਾਸੀ ਜੱਖੂਪੁਰ ਖੁਰਦ ਲੋਹੀਆਂ ਦੇ ਪਿਤਾ ਭਗਵਾਨ ਦਾਸ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬੀਤੀ 31 ਮਾਰਚ ਨੂੰ ਚੰਡੀਗੜ੍ਹ ਕਾਲਜ ਵਿਖੇ ਜਾ ਰਿਹਾ ਸੀ ਤਾਂ ਆਰ.ਸੀ.ਐਫ. ਹਾਲਟ-2 'ਤੇ ਅਚਾਨਕ ਰੇਲ ਗੱਡੀ ਹੇਠਾਂ ਆ ਗਿਆ ਤੇ ਇਸ ਹਾਦਸੇ ਵਿਚ ਉਸ ਦੀ ਇਕ ਬਾਂਹ ਤੇ ਇਕ ਲੱਤ ਕੱਟੀ ਗਈ ਸੀ | ਜਿਸ ਨੂੰ ਕਪੂਰਥਲਾ ਸਿਵਲ ਹਸਪਤਾਲ ਵਿਖੇ ਮੁੱਢਲੇ ਇਲਾਜ ਤੋਂ ਬਾਅਦ ਲੁਧਿਆਣਾ ਡੀ.ਐਮ.ਸੀ. ਲੈ ਕੇ ਗਏ ਪਰ ਆਰਥਿਕ ਤੰਗੀ ਹੋਣ ਕਾਰਨ ਉਹ ਸਿਵਲ ਹਸਪਤਾਲ ਲੁਧਿਆਣਾ ਲੈ ਗਏ ਜਿੱਥੇ ਡਿਊਟੀ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਪਰ ਉੱਥੇ ਡਾਕਟਰਾਂ ਵਲੋਂ ਉਸ ਦੇ ਲੜਕੇ ਨੂੰ ਦਾਖ਼ਲ ਨਹੀਂ ਕੀਤਾ ਗਿਆ, ਜਿਸ ਉਪਰੰਤ ਉਹ ਜਦੋਂ ਉਸ ਨੂੰ ਚੰਡੀਗੜ੍ਹ ਨਿੱਜੀ ਹਸਪਤਾਲ ਲੈ ਕੇ ਗਏ ਤਾਂ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ | ਨੌਜਵਾਨ ਦੇ ਪਿਤਾ ਨੇ ਦੋਸ਼ ਲਗਾਇਆ ਕਿ ਪੀ.ਜੀ.ਆਈ. ਦੇ ਡਾਕਟਰਾਂ ਵਲੋਂ ਉਸ ਦੇ ਲੜਕੇ ਨੂੰ ਦਾਖ਼ਲ ਨਾ ਕਰਨ ਉਸ ਦੀ ਮੌਤ ਹੋ ਗਈ | ਦੂਜੇ ਪਾਸੇ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ