JALANDHAR WEATHER

ਅਧਿਆਪਕ ਜਬਰੀ ਥੋਪੇ ਟੈੱਟ ਵਿਰੁੱਧ ਪ੍ਰਾਈਵੇਟ ਮੈਂਬਰ ਬਿੱਲ ਪਾਸ ਕਰਵਾਉਣ ਲਈ ਸੰਸਦ ਮੈਂਬਰਾਂ ਨੂੰ ਦੇਣਗੇ ਮੰਗ ਪੱਤਰ

ਚੰਡੀਗੜ੍ਹ , 8 ਅਪ੍ਰੈਲ ( ਅ. ਬ ) - ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੀ ਕ੍ਰਿਸ਼ਨ ਸਿੰਘ ਦੁੱਗਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮਾਨਯੋਗ ਸੁਪਰੀਮ ਕੋਰਟ ਵਲੋਂ ਰਾਸ਼ਟਰੀ ਅਧਿਆਪਕ ਸਿੱਖਿਆ ਪ੍ਰੀਸ਼ਦ ਦੇ ਨੋਟੀਫਿਕੇਸ਼ਨਾਂ ਦੀ ਅਣਦੇਖੀ ਕਰਦਿਆਂ ਸਮੁੱਚੇ ਅਧਿਆਪਕਾਂ ਤੇ ਜਬਰੀ ਥੋਪੇ ਟੈੱਟ ਵਿਰੁੱਧ ਸੀ.ਪੀ.ਆਈ. (ਐਮ. ) ਦੇ ਰਾਜ ਸਭਾ ਮੈਂਬਰ ਜੌਹਨ ਬ੍ਰਿਟਾਸ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਬਿੱਲ ਨੰਬਰ 27 ਆਫ 2026 'ਆਰਟੀਈ ਐਕਟ 2009 ਦਾ ਸੋਧ ਬਿੱਲ 2026' ਪ੍ਰਾਈਵੇਟ ਮੈਂਬਰ ਬਿੱਲ ਲਈ ਧੰਨਵਾਦ ਕੀਤਾ ਅਤੇ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਪੰਜਾਬ ਦੇ ਰਾਜ ਸਭਾ ਅਤੇ ਲੋਕ ਸਭਾ ਮੈਂਬਰਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਵਿਚ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਕ੍ਰਿਸ਼ਨ ਸਿੰਘ ਦੁੱਗਾਂ, ਹਰਭਜਨ ਸਿੰਘ, ਬਾਜ਼ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਤੇਜਿੰਦਰ ਸਿੰਘ ਸ਼ਾਹ, ਪਤਵੰਤ ਸਿੰਘ, ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਸਿੰਘ ਬੱਲੀ, ਲਸ਼ਮਣ ਸਿੰਘ ਨਬੀਪੁਰ, ਰਮਨ ਕੁਮਾਰ, ਜਿੰਦਰ ਪਾਇਲਟ, ਕੁਲਵਿੰਦਰ ਸਿੰਘ ਆਦਿ ਸ਼ਾਮਿਲ ਸਨ।


ਆਗੂਆਂ ਨੇ ਸਿੱਖਿਆ ਕ੍ਰਾਂਤੀ ਦੀਆਂ ਡੀਗਾਂ ਮਾਰ ਰਹੀ ਸਰਕਾਰ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਵਿਧਾਨ ਸਭਾ ਵਿਚ ਬਿੱਲ ਨਾ ਲਿਆਉਣ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਨਾ ਪਾਉਣ ਦੇ ਵਿਰੁੱਧ 6-7 ਅਪ੍ਰੈਲ ਨੂੰ ਕੀਤੇ ਗਏ ਜ਼ਿਲ੍ਹਾ ਪੱਧਰੀ ਅਰਥੀ ਫੂਕ ਐਕਸ਼ਨਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ