ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਦੋ ਭੈਣਾਂ ਦੀ ਮੌਤ
ਸੋਨੀਪਤ, (ਹਰਿਆਣਾ), 10 ਅਪ੍ਰੈਲ- ਅੱਜ ਸਵੇਰੇ ਹਰਿਆਣਾ ਦੇ ਸੋਨੀਪਤ ਵਿਚ ਨੈਸ਼ਨਲ ਹਾਈਵੇਅ 44 ’ਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਦੇ ਕਿਨਾਰੇ ਖੜ੍ਹੀ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਟਰੱਕ ਦੇ ਨਾਲ ਲਗਭਗ 100 ਮੀਟਰ ਤੱਕ ਘਸੀਟਦੀ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਵਿਚ ਦੋ ਭੈਣਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਇੱਕ ਬੱਚਾ ਅਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਹਫ਼ੜਾ-ਦਫ਼ੜੀ ਮੱਚ ਗਈ। ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਗਿਆ।
ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਪਹਿਲਾਂ ਸੋਨੀਪਤ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਫਿਰ ਲਾਸ਼ਾਂ ਨੂੰ ਹਿਰਾਸਤ ਵਿਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ। ਇਸ ਦੌਰਾਨ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ।
ਪੁਲਿਸ ਦੇ ਅਨੁਸਾਰ ਕਾਰ ਵਿਚ ਸਵਾਰ ਪਰਿਵਾਰ ਦਿੱਲੀ ਦੇ ਉੱਤਮ ਨਗਰ ਤੋਂ ਸੋਨੀਪਤ ਦੇ ਮੂਰਥਲ ਜਾ ਰਿਹਾ ਸੀ ਤਾਂ ਇਹ ਹਾਦਸਾ ਵਾਪਰਿਆ। ਮ੍ਰਿਤਕਾਂ ਵਿਚੋਂ ਇਕ ਅੰਮ੍ਰਿਤਸਰ ਦੀ ਔਰਤ ਦੱਸੀ ਜਾ ਰਹੀ ਹੈ।
;
;
;
;
;
;
;
;