ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਰੀਵੰਸ਼ ਨਾਰਾਇਣ ਸਿੰਘ ਨੂੰ ਰਾਜ ਸਭਾ ਲਈ ਕੀਤਾ ਨਾਮਜ਼ਦ
ਨਵੀਂ ਦਿੱਲੀ, 10 ਅਪ੍ਰੈਲ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਰੀਵੰਸ਼ ਨਾਰਾਇਣ ਸਿੰਘ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਇਹ ਸੀਟ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਦੀ ਸੇਵਾਮੁਕਤੀ ਤੋਂ ਬਾਅਦ ਖਾਲੀ ਹੋ ਗਈ ਸੀ। ਇਸ ਖਾਲੀ ਥਾਂ ਨੂੰ ਭਰਨ ਲਈ ਜਨਤਾ ਦਲ (ਯੂ) ਦੇ ਹਰੀਵੰਸ਼ ਨੂੰ ਨਾਮਜ਼ਦ ਕੀਤਾ ਗਿਆ ਹੈ। 69 ਸਾਲਾ ਹਰੀਵੰਸ਼ ਹੁਣ 2032 ਤੱਕ ਰਾਜ ਸਭਾ ਵਿਚ ਸੇਵਾ ਨਿਭਾਉਣਗੇ।
ਰਾਜ ਸਭਾ ਵਿਚ ਕੁੱਲ 12 ਨਾਮਜ਼ਦ ਸੰਸਦ ਮੈਂਬਰ ਹਨ, ਜਿਨ੍ਹਾਂ ਨੂੰ ਰਾਸ਼ਟਰਪਤੀ ਦੁਆਰਾ ਨਿਯੁਕਤ ਕੀਤਾ ਜਾਂਦਾ ਹੈ। ਇਨ੍ਹਾਂ ਸੰਸਦ ਮੈਂਬਰਾਂ ਦੀ ਚੋਣ ਕਲਾ, ਸਾਹਿਤ, ਵਿਗਿਆਨ ਅਤੇ ਸਮਾਜ ਸੇਵਾ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਦੇ ਆਧਾਰ 'ਤੇ ਕੀਤੀ ਜਾਂਦੀ ਹੈ।
ਹਰੀਵਸ਼ ਦਾ ਪਿਛਲਾ ਕਾਰਜਕਾਲ 9 ਅਪ੍ਰੈਲ ਨੂੰ ਖ਼ਤਮ ਹੋ ਗਿਆ ਸੀ। ਉਨ੍ਹਾਂ ਦੀ ਪਾਰਟੀ ਜੇ.ਡੀ.ਯੂ. ਨੇ ਇਸ ਵਾਰ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਨਹੀਂ ਕੀਤਾ। ਨਤੀਜੇ ਵਜੋਂ ਰਾਸ਼ਟਰਪਤੀ ਨੇ ਖੁਦ ਉਨ੍ਹਾਂ ਨੂੰ ਨਾਮਜ਼ਦ ਕੀਤਾ।
;
;
;
;
;
;
;
;