JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ

ਨਵੀਂ ਦਿੱਲੀ, 10 ਅਪ੍ਰੈਲ-ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਾਲ ਬਹੁਤ ਚੰਗੇ ਮਾਹੌਲ ’ਚ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਪਾਸੋਂ ਗੁਦਾਮ ਖ਼ਾਲੀ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ 155 ਲੱਖ ਮੀਟ੍ਰਿਕ ਟਨ ਚੌਲਾਂ ਤੇ ਕਣਕ ਦਾ ਸਟਾਕ ਪਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਦੇ ਧਿਆਨ ’ਚ ਲਿਆਂਦਾ ਹੈ ‌ਕਿ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਸਾਡੇ ਗੁਦਾਮਾਂ ’ਚੋਂ ਦੇਸ਼ ਵਾਸੀਆਂ ਨੂੰ ਅਨਾਜ ਦਿੱਤਾ ਜਾ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ