JALANDHAR WEATHER

ਵਰਿੰਦਾਵਨ ਵਿਖੇ ਵਾਪਰੇ ਹਾਦਸੇ ਉਤੇ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਮਥੁਰਾ ਦੇ ਵਰਿੰਦਾਵਨ ਵਿਚ ਵਾਪਰੇ ਹਾਦਸੇ ਉਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਇਕ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਹੈ। ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇਕ ਸਟੀਮਰ ਦੇ ਯਮੁਨਾ ਨਦੀ ਵਿਚ ਪਲਟਨ ਕਰਕੇ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਪਤਾ ਲੱਗਿਆ ਹੈ ਕਿ ਇਸ ਵਿਚ ਸਵਾਰ ਯਾਤਰੀਆਂ ਵਿਚ ਜਗਰਾਉਂ (ਪੰਜਾਬ) ਦੇ ਕਈ ਸ਼ਰਧਾਲੂ ਵੀ ਸ਼ਾਮਿਲ ਸਨ। ਕਈ ਸ਼ਰਧਾਲੂਆਂ ਦੀ ਮੌਤ ਅਤੇ ਕਈਆਂ ਦੇ ਲਾਪਤਾ ਹੋਣ ਦੀਆਂ ਖਬਰਾਂ ਬਹੁਤ ਦੁਖਦਾਈ ਹਨ। ਸੁਖਬੀਰ ਨੇ ਕਿਹਾ ਕਿ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ ਹੈ ਅਤੇ ਮੈਂ ਉਨ੍ਹਾਂ ਸਾਰੇ ਲੋਕਾਂ ਦੇ ਸੁਰੱਖਿਅਤ ਬਚਾਅ ਲਈ ਅਰਦਾਸ ਕਰਦਾ ਹਾਂ, ਜੋ ਅਜੇ ਵੀ ਲਾਪਤਾ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ