JALANDHAR WEATHER

ਗਿਆਨੀ ਹਰਪ੍ਰੀਤ ਸਿੰਘ ਵਲੋਂ ਮਥੁਰਾ ਹਾਦਸੇ 'ਤੇ ਗਹਿਰਾ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ , 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵ੍ਰਿੰਦਾਵਨ ਗਏ ਸ਼ਰਧਾਲੂਆਂ ਦੀ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿਚ ਪਲਟ ਜਾਣ ਕਰਕੇ ਸ਼ਰਧਾਲੂਆਂ ਦੀ ਡੁੱਬਣ ਕਾਰਨ ਹੋਈ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ ਅਤੇ ਮਨ ਨੂੰ ਝੰਜੋੜ ਦੇਣ ਵਾਲੀ ਹੈ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ਣ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ