ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਲਵੰਡੀ ਸਾਬੋ 12 ਅਪ੍ਰੈਲ (ਰਣਜੀਤ ਸਿੰਘ ਰਾਜੂ) ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਵਿਸਾਖੀ ਜੋੜ ਮੇਲ ਦੇ ਪਹਿਲੇ ਦਿਨ ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤਖ਼ਤ ਸਾਹਿਬ ਮੱਥਾ ਟੇਕਣ ਲਈ ਪੁੱਜ ਰਹੀਆਂ ਹਨ, ਉੱਥੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ਉਤੇ ਤਖ਼ਤ ਸਾਹਿਬ ਨਤਮਸਤਕ ਹੋਣ ਪੁੱਜੇ।ਤਖ਼ਤ ਸਾਹਿਬ ਪੁੱਜਣ ਉਤੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ।ਤਖ਼ਤ ਸਾਹਿਬ ਮੱਥਾ ਟੇਕਣ ਸਮੇਂ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਨੂੰ ਪ੍ਰਸ਼ਾਦ ਭੇਟ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਤਲਵੰਡੀ ਸਾਬੋ ਕਚਹਿਰੀ ਕੰਪਲੈਕਸ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਜਾਣਾ ਹੈ।
;
;
;
;
;
;
;
;